Daily Suraj

ਪੰਜਾਬੀ

ਮੋਦੀ ਨੇ ਮਾਲਦੀਵ ਨਾਲ ਭਾਰਤ ਦੇ ਗਹਿਰੇ ਰਿਸ਼ਤਿਆਂ ’ਤੇ ਜਤਾਇਆ ਮਾਣ

26 Jul, 2025 11:20 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲਦੀਵ ਨੂੰ 4,850 ਕਰੋੜ ਰੁਪਏ ਦਾ ਕਰਜ਼ਾ ਦੇਣ ਦਾ ਐਲਾਨ ਕਰਦਿਆਂ ਅੱਜ ਕਿਹਾ ਕਿ ਭਾਰਤ ਨੂੰ ਮਾਲਦੀਵ ਦਾ ਸਭ ਤੋਂ ਭਰੋਸੇਮੰਦ ਦੋਸਤ ਹੋਣ ’ਤੇ ਮਾਣ ਹੈ। ਮੋਦੀ ਨੇ ਇਹ ਟਿੱਪਣੀ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਨਾਲ ਵਿਆਪਕ ਵਾਰਤਾ ਤੋਂ ਬਾਅਦ ਕੀਤੀ ਜਿਸ ’ਚ ਵਪਾਰ, ਰੱਖਿਆ ਤੇ ਬੁਨਿਆਦੀ ਢਾਂਚਾ ਖੇਤਰਾਂ ’ਚ ਸਹਿਯੋਗ ਨੂੰ ਮਜ਼ਬੂਤ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਗਿਆ। ਮੋਦੀ ਨੇ ਇਹ ਵੀ ਐਲਾਨ ਕੀਤਾ ਕਿ ਦੋਵੇਂ ਮੁਲਕ ਦੁਵੱਲੇ ਨਿਵੇਸ਼ ਸਮਝੌਤੇ ਨੂੰ ਅੰਤਿਮ ਰੂਪ ਦੇਣ ਦੀ ਦਿਸ਼ਾ ’ਚ ਕੰਮ ਕਰਨਗੇ ਅਤੇ ਮੁਕਤ ਵਪਾਰ ਸਮਝੌਤੇ ਲਈ ਗੱਲਬਾਤ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮਾਲਦੀਵ ਭਾਰਤ ਦੀ ‘ਗੁਆਂਢੀ ਪਹਿਲਾਂ’ ਨੀਤੀ ਤੇ ਮਹਾਸਾਗਰੀ ਨਜ਼ਰੀਏ ਤੋਂ ਅਹਿਮ ਸਥਾਨ ਰੱਖਦਾ ਹੈ। ਮੋਦੀ ਨੇ ਕਿਹਾ ਕਿ ਭਾਰਤ ਨੇ ਮਾਲਦੀਵ ਨੂੰ 56.5 ਕਰੋੜ ਡਾਲਰ ਦਾ ਕਰਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰੱਖਿਆ ਤੇ ਸੁਰੱਖਿਆ ਦੇ ਖੇਤਰ ’ਚ ਆਪਸੀ ਸਹਿਯੋਗ, ਆਪਸੀ ਵਿਸ਼ਵਾਸ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਭਾਰਤ ਹਮੇਸ਼ਾ ਮਾਲਦੀਵ ਦੀ ਰੱਖਿਆ ਸਮਰੱਥਾਵਾਂ ਨੂੰ ਮਜ਼ਬੂਤ ਕਰਨ ’ਚ ਉਸ ਦੀ ਹਮਾਇਤ ਕਰੇਗਾ। ਮੋਦੀ ਅੱਜ ਸਵੇਰੇ ਮਾਲੇ ਪੁੱਜੇ ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

#IndiaMaldivesFriendship #PMModi #InternationalRelations #IndiaPride #MaldivesIndia


Posted By: Daily Suraj Bureau

Latest News