Daily Suraj

ਪੰਜਾਬੀ

Punjab ‘ਚ ਸਿਹਤ ਬੀਮਾ ਯੋਜਨਾ ਕਦੋਂ ਸ਼ੁਰੂ ਹੋਵੇਗੀ? ਪੂਰਾ ਵੇਰਵਾ

02 Jan, 2026 02:39 PM

ਚੰਡੀਗੜ੍ਹ, ਪੰਜਾਬ ਦੇ ਲੋਕਾਂ ਨੂੰ ਇਸ ਸਾਲ 2026 ਤੋਂ ਰੁਪਏ 10 ਲੱਖ ਤੱਕ ਦੀ ਕੈਸ਼ਲੈਸ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸਹੂਲਤ ਮਿਲੇਗੀ। ਇਸ ਯੋਜਨਾ ਇਸ ਸਾਲ 1 ਜਨਵਰੀ ਤੋਂ ਸ਼ੁਰੂ ਹੋਣੀ ਸੀ, ਜਿਸ ਦਾ ਐਲਾਨ ਪੰਜਾਬ ਸਰਕਾਰ ਵੱਲੋਂ ਵੀ ਕੀਤਾ ਗਿਆ ਸੀ, ਪਰ ਕਈ ਕਾਰਨਾਂ ਕਰਕੇ ਇਹ ਯੋਜਨਾ 1 ਜਨਵਰੀ ਤੋਂ ਸ਼ੁਰੂ ਨਹੀਂ ਹੋ ਸਕੀ। ਪਰ ਹੁਣ ਇਹ ਯੋਜਨਾ 15 ਜਨਵਰੀ ਤੋਂ ਸ਼ੁਰੂ ਹੋਵੇਗੀ। ਇਸ ਦੀ ਸ਼ੁਰੂਆਤ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।
ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਮੁਫ਼ਤ ਇਲਾਜ ਬਿਨਾਂ ਕਿਸੇ ਸਾਲਾਨਾ ਆਮਦਨ ਸੀਮਾ ਦੇ ਮਿਲੇਗਾ। ਇਹ ਯੋਜਨਾ ਸਾਰਿਆਂ ਲਈ ਹੈ, ਭਾਵੇਂ ਕੋਈ ਅਮੀਰ ਹੋਵੇ ਜਾਂ ਗਰੀਬ। ਇਸ ਵੇਲੇ ਸਰਕਾਰ 45 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦਾ ਬੀਮਾ ਪ੍ਰਦਾਨ ਕਰ ਰਹੀ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਸ ਯੋਜਨਾ ਦੇ ਲਾਭ ਸਿਰਫ਼ ਉਨ੍ਹਾਂ ਹਸਪਤਾਲਾਂ ਵਿੱਚ ਹੀ ਮਿਲਣਗੇ ਜੋ ਸਰਕਾਰ ਦੀ ਸੂਚੀ ਵਿੱਚ ਸ਼ਾਮਲ ਹਨ। ਇਸ ਯੋਜਨਾ ਵਿੱਚ 2000 ਤੋਂ ਵੱਧ ਕਿਸਮਾਂ ਦੀਆਂ ਬਿਮਾਰੀਆਂ ਅਤੇ ਕਲੀਨਿਕਲ ਟੈਸਟ ਸ਼ਾਮਲ ਕੀਤੇ ਗਏ ਹਨ।
‘ਸਿਹਤ ਬੀਮਾ ਯੋਜਨਾ’ ਲਈ ਜ਼ਿਲ੍ਹਾ ਪੱਧਰ ‘ਤੇ ਹੁਣ 8 ਜਨਵਰੀ ਤੋਂ ਕਾਰਡ ਸਿਵਲ ਹਸਪਤਾਲ ਵਿੱਚ ਬਣਾਏ ਜਾਣਗੇ ਅਤੇ ਪਿੰਡ ਪੱਧਰ ਤੇ ਸੀ.ਐਚ.ਸੀ ਵਿੱਚ ਬਣਾਏ ਜਾਣਗੇ। ਇਹ ਯੋਜਨਾ ਵੋਟਰ ਕਾਰਡ ਅਤੇ ਆਧਾਰ ਕਾਰਡ ਹੋਲਡਰਾਂ ਨੂੰ ਮਿਲੇਗੀ। ਇਸ ਯੋਜਨਾ ਤਹਿਤ ਪੰਜਾਬ ਦਾ ਕੋਈ ਵੀ ਵਸਨੀਕ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਦਿਖਾ ਕੇ ਇਹ ਸਿਹਤ ਕਾਰਡ ਤਿਆਰ ਕਰਵਾ ਸਕਦਾ ਹੈ।

Latest News