Daily Suraj

ਪੰਜਾਬੀ

ਪੰਜਾਬ ਯੂਨੀਵਰਸਿਟੀ ਦੇ ਨਾਮ ‘ਚ ਨਹੀਂ ਹੋਵੇਗਾ ਕੋਈ ਬਦਲਾਅ

31 May, 2025 11:01 PM

ਚੰਡੀਗੜ੍ਹ :  ਪੰਜਾਬ ਯੂਨੀਵਰਸਿਟੀ (PU name Controversy) ਵਿਦਿਆਰਥੀ ਕੌਂਸਲ ਦੇ ਪ੍ਰਧਾਨ ਅਨੁਰਾਗ ਦਲਾਲ ਵੱਲੋਂ ਬੀਤੇ ਦਿਨੀ ਵਾਈਸ ਚਾਂਸਲਰ ਨੂੰ ਇੱਕ ਪੱਤਰ ਲਿਖਿਆ ਗਿਆ। ਜਿਸ ਵਿੱਚ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲ ਕੇ ਪੰਜਾਬ ਅਤੇ ਹਰਿਆਣਾ ਯੂਨੀਵਰਸਿਟੀ ਰੱਖਿਆ ਜਾਵੇ। ਜਿਸ ਤੋਂ ਬਾਅਦ ਹਰ ਪਾਸੇ ਇਸ ਦਾ ਵਿਰੁੱਧ ਸ਼ੁਰੂ ਹੋ ਗਿਆ।

ਵਿਦਿਆਰਥੀ ਜਥੇਬੰਦੀ ਸੱਥ ਨੇ ਕਰੜਾ ਵਿਰੋਧ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਨਾਮ ਨਹੀਂ ਬਦਲਣ ਦਿੱਤਾ ਜਾਵੇਗਾ। ਪੰਜਾਬ ਯੂਨੀਵਰਸਿਟੀ ਦੇ ਨਾਂ ‘ਚੋਂ ਇਕ ਵੀ ਅੱਖਰ ਨਹੀਂ ਬਦਲਣ ਦਿੱਤਾ ਜਾਵੇਗਾ। ਪੰਜਾਬ ਯੂਨੀਵਰਸਿਟੀ ਦੇ ਨਾਮ ਢਾਂਚੇ ‘ਚ ਕੋਈ ਵੀ ਤਬਦੀਲੀ ਸਿੱਧਾ ਪੰਜਾਬ ਦੇ ਹਿੱਤਾਂ ‘ਤੇ ਹਮਲਾ ਹੈ।
ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਅਨੁਰਾਗ ਦਲਾਲ ਵਲੋਂ ਹੁਣ ਆਪਣਾ ਪੱਤਰ ਵਾਪਸ ਲੈ ਲਿਆ ਗਿਆ ਹੈ ਅਤੇ ਵਿਦਿਆਰਥੀਆਂ ਤੋਂ ਮੁਆਫੀ ਮੰਗ ਲਈ ਗਈ ਹੈ।

#PunjabUniversity #NoNameChange #EducationNews #UniversityUpdate #PunjabEducation #OfficialStatement

Posted By: Daily Suraj Bureau

Latest News