ਲੰਗਰ ਖਾਣੇ ਤੋਂ ਬਾਅਦ ਬਿਮਾਰੀ, ਲੁਧਿਆਣਾ ਵਿੱਚ ਲੋਕਾਂ ਦੀ ਸਿਹਤ ਸੰਬੰਧੀ ਚਿੰਤਾ
- ਲੁਧਿਆਣਾ
- (Asia/Kolkata)
ਵੱਖ-ਵੱਖ ਹਸਪਤਾਲਾਂ ‘ਚ ਕਰਵਾਇਆ ਗਿਆ ਦਾਖਲ ਲੁਧਿਆਣਾ (Ludhiana) ‘ਚ ਮਾਘੀ ਮੌਕੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇਯਾਲੀ ਖੁਰਦ ਇਲਾਕੇ ਵਿੱਚ ਸਥਿਤ ਇੱਕ ਗੁਰਦੁਆਰਾ ਸਾਹਿਬ ਵਿੱਚ ਅੱਜ ਸੰਗਰਾਂਦ ਮੌਕੇ ‘ਤੇ ਲਗਾਏ ਗਏ ਲੰਗਰ ਨੂੰ ਖਾਣ ਤੋਂ ਬਾਅਦ ਲੋਕਾਂ ਦੇ ਬਿਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸਾਹਿਬ ਵਿੱਚ ਮਾਘੀ ‘ਤੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਪ੍ਰਸ਼ਾਦ ਛਕਿਆ। ਪਰ ਸਮਾਗਮ ਦੇ ਕੁਝ ਘੰਟਿਆਂ ਬਾਅਦ ਹੀ, ਲੋਕਾਂ ਨੂੰ ਉਲਟੀਆਂ, ਦਸਤ ਅਤੇ ਚੱਕਰ ਆਉਣ ਦੀ ਸ਼ਿਕਾਇਤ ਹੋਣ ਲੱਗੀ। ਦੱਸਿਆ ਜਾ ਰਿਹਾ ਹੈ ਕਿ ਲਗਭਗ 50 ਦੇ ਕਰੀਬ ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।
Leave a Reply