ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਭਾਈ ਸ਼ੁਭਦੀਪ ਸਿੰਘ ਦੇ ਹਜ਼ੂਰੀ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਕੀਤਾ ਨਿਹਾਲ (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਂਸ਼ਨ, ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ-ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ । ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਭਾਈ ਸ਼ੁਭਦੀਪ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦੇਂਦੀ ਹੈ। ਉਹਨਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ । ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਰਣਾ ਦਿੱਤੀ । ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਕੀਰਤਨੀ ਜੱਥੇ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕੀਰਤਨ ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ , ਹਰਮੀਤ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਸਤਨਾਮ ਸਿੰਘ, ਹਰਵਿੰਦਰ ਸਿੰਘ ਕੋਹਲੀ, ਇੰਦਰਬੀਰ ਸਿੰਘ ਬੱਤਰਾ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆ, ਭੁਪਿੰਦਰ ਸਿੰਘ ਜੁਨੇਜਾ, ਪ੍ਰੇਮ ਸਿੰਘ, ਅਵਤਾਰ ਸਿੰਘ ਬੀ.ਕੇ, ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ ਤੇ ਹਾਜ਼਼ਰ ਸਨ ।