ਨਵੇਂ ਸਾਲ ਦੀ ਆਮਦ ’ਤੇ ਸਿਵਲ ਸਰਜਨ ਦਫਤਰ ਵਿਖੇ ਸ੍ਰੀ ਸੁਖਮਨੀ ਸਾਹਬਿ ਜੀ ਦੇ ਪਾਠ ਕਰਵਾ ਕੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
- ਫਗਵਾੜਾ
- (Asia/Kolkata)
ਫਗਵਾੜਾ (ਅਸ਼ੋਕ ਸ਼ਰਮਾ) ਸਿਵਲ ਸਰਜਨ ਦਫ਼ਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਨਵੇਂ ਸਾਲ ਦੀ ਆਮਦ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਦੌਰਾਨ ਰਾਗੀ ਜੱਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਿਵਲ ਸਰਜਨ ਡਾ.ਰਾਜੇਸ਼ ਗਰਗ, ਮੈਡੀਕਲ ਸੁਪਰਡੈਂਟ ਡਾ.ਨਮਿਤਾ ਘਈ ਸਮੇਤ ਸਮੂਹ ਅਧਿਕਾਰੀ ਅਤੇ ਕਰਮਚਾਰੀ ਸੁਖਮਨੀ ਸਾਹਿਬ ਦੀ ਦੇ ਪਾਠ ਵਿੱਚ ਨਤਮਸਤਕ ਹੋਏ।
ਇਸ ਸ਼ੁਭ ਮੌਕੇ ਸਿਵਲ ਸਰਜਨ ਡਾ.ਰਾਜੇਸ਼ ਗਰਗ ਵੱਲੋਂ ਸਮੂਹ ਸਟਾਫ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਸਮੂਹ ਸਟਾਫ਼ ਨੂੰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਰਮਨ ਗੁਪਤਾ,ਜਿਲ੍ਹਾ ਟੀਕਾਕਰਨ ਅਫ਼ਸਰ ਡਾ.ਰਾਕੇਸ਼ ਕੁਮਾਰ ਚੋਪੜਾ,ਐਸ.ਐਮ.ਓ.ਡਾ.ਵਰਿੰਦਰ ਕੌਰ ਥਿੰਦ, ਸਹਾਇਕ ਸਿਹਤ ਅਫਸਰ ਡਾ.ਮੀਰਾ,ਸੁਪਰਡੈਂਟ ਗੁਰਪਿੰਦਰ ਕੋਰ,ਸੁਪਰਡੈਂਟ ਯੋਗਰਾਜ,ਡਿਪਟੀ ਐਮ.ਈ.ਆਈ.ਓ.ਅਸੀਮ ਸ਼ਰਮਾ,ਡਿੰਪਲ ਰਹੇਲਾ ਅਤੇ ਸਮੂਹ ਸਟਾਫ ਹਾਜਰ ਸੀ।
Leave a Reply