ਗੁਰਦਾਸਪੁਰ ਦੇ ਨੌਜਵਾਨ ਦੀ ਇੰਗਲੈਂਡ ‘ਚ ਸ਼ੱਕੀ ਹਾਲਾਤਾਂ ‘ਚ ਮੌਤ
- ਪੰਜਾਬ
- (Asia/Kolkata)
ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ ਗੁਰਦਾਸਪੁਰ, ਦੀਨਾਨਗਰ (Gurdaspur) ਦੇ ਇੱਕ ਨੌਜਵਾਨ ਦੀ ਇੰਗਲੈਂਡ ਦੇ ਬਰਮਿੰਘਮ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਇਹ ਘਟਨਾ 11 ਜਨਵਰੀ ਨੂੰ ਵਾਪਰੀ ਸੀ। ਮ੍ਰਿਤਕ ਨੌਜਵਾਨ ਦੀ ਪਛਾਣ 27 ਸਾਲਾ ਨਮਨ ਖੁੱਲਰ ਵਜੋਂ ਹੋਈ ਜੋ ਕਿ ਪੰਜ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਇੰਗਲੈਂਡ ਗਿਆ ਸੀ। ਉਹ ਬਰਮਿੰਘਮ ਵਿੱਚ ਇੱਕ ਪਾਕਿਸਤਾਨੀ ਔਰਤ ਦੇ ਘਰ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਪਵਨ ਕੁਮਾਰ ਦੇ ਅਨੁਸਾਰ, ਉਨ੍ਹਾਂ ਨੂੰ 11 ਜਨਵਰੀ ਨੂੰ ਇੱਕ ਫੋਨ ਆਇਆ ਜਿਸ ਵਿੱਚ ਉਸਨੂੰ ਉਸਦੇ ਪੁੱਤਰ ਦੀ ਮੌਤ ਦੀ ਸੂਚਨਾ ਦਿੱਤੀ ਗਈ। ਇਸ ਤੋਂ ਪਹਿਲਾਂ ਨਮਨ ਨੇ 10 ਜਨਵਰੀ ਦੀ ਰਾਤ ਨੂੰ ਆਪਣੀ ਮਾਂ ਅਤੇ ਦੋਨੋ ਭਰਾਵਾਂ ਨਾਲ ਗੱਲਬਾਤ ਕੀਤੀ ਸੀ ਅਤੇ ਕੰਮ ਖਤਮ ਕਰਕੇ ਆਪਣੇ ਕਮਰੇ ਵਿੱਚ ਵਾਪਸ ਆ ਗਿਆ ਸੀ। ਹਾਲਾਂਕਿ, ਅਗਲੇ ਹੀ ਦਿਨ ਉਸਦੀ ਮੌਤ ਦੀ ਖ਼ਬਰ ਸਵੇਰੇ ਮਿਲੀ। ਜਿਸ ਕਾਰਨ ਪਰਿਵਾਰ ‘ਚ ਸੋਗ ਦੀ ਲਹਿਰ ਫੈਲ ਗਈ। ਉਸਦੀ ਮੌਤ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰਿਵਾਰ ਨੇ ਆਪਣੇ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਇੱਕ ਪੱਤਰ ਲਿਖ ਕੇ ਮਦਦ ਮੰਗੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਸਹਾਇਤਾ ਦੀ ਅਪੀਲ ਕੀਤੀ ਹੈ।
Leave a Reply