Daily Suraj

ਪੰਜਾਬੀ

ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

04 Apr, 2026 03:42 PM

ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ Baldev Singh Aulakh ਨੇ ਅੱਜ ਆਪਣੇ ਪਰਿਵਾਰ ਸਮੇਤ Sri Harmandir Sahib ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਅਤੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਨਤਮਸਤਕ ਹੋਣ ਉਪਰੰਤ, ਉਹ Shiromani Gurdwara Parbandhak Committee ਦੇ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਦਾ ਸਨਮਾਨ ਐਸਜੀਪੀਸੀ ਦੇ ਪ੍ਰਧਾਨ Harjinder Singh Dhami ਵੱਲੋਂ ਕੀਤਾ ਗਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਬਲਦੇਵ ਸਿੰਘ ਔਲਖ ਗੁਰੂ ਘਰ ਪ੍ਰਤੀ ਡੂੰਘੀ ਆਸਥਾ ਅਤੇ ਸਤਿਕਾਰ ਰੱਖਦੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਦੋਬੜੀ ਸਾਹਿਬ, ਆਸਾਮ ਤੋਂ ਸ਼ੁਰੂ ਹੋਏ ਨਗਰ ਕੀਰਤਨ ਦੇ ਉੱਤਰ ਪ੍ਰਦੇਸ਼ ਪਹੁੰਚਣ ‘ਤੇ ਬਲਦੇਵ ਸਿੰਘ ਦੀ ਅਗਵਾਈ ਹੇਠ ਸਰਕਾਰ ਵੱਲੋਂ ਇਸਦਾ ਭਰਪੂਰ ਸਵਾਗਤ ਕੀਤਾ ਗਿਆ ਸੀ। ਧਾਮੀ ਨੇ ਕਿਹਾ ਕਿ ਜਿੰਨਾ ਸਮਾਂ ਨਗਰ ਕੀਰਤਨ ਉੱਤਰ ਪ੍ਰਦੇਸ਼ ਵਿੱਚ ਰਿਹਾ, ਉਸ ਦੌਰਾਨ ਬਲਦੇਵ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਗੁਰੂ ਸਾਹਿਬ ਦੇ ਸਤਿਕਾਰ ਵਿੱਚ ਲਗਾਤਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਨੇ ਮੰਤਰੀ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਸਹਿਯੋਗ ਦੀ ਆਸ ਜਤਾਈ। ਇਸ ਮੌਕੇ ਬਲਦੇਵ ਸਿੰਘ ਔਲਖ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਧਾਰਮਿਕ ਕੇਂਦਰ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਕੇ ਉਹ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ। ਇਸ ਸਮਾਗਮ ਦੌਰਾਨ ਐਸਜੀਪੀਸੀ ਦੇ ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਹੈੱਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ ਅਤੇ ਮੰਤਰੀ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ।

Posted By: Daily Suraj Bureau

Latest News