Daily Suraj

ਪੰਜਾਬੀ

ਘਾਟੀ ਵਿਚ ਹੋਈਆਂ ਹੱਤਿਆਵਾਂ ਦੇ ਚਲਦੇ ਐਲ.ਜੀ. ਸਿਨਹਾ ਸੁਰੱਖਿਆ ਸਮੀਖਿਆ ਬੈਠਕ ਦੀ ਕਰਨਗੇ ਪ੍ਰਧਾਨਗੀ

09 Nov, 2021 05:30 AM

ਜੰਮੂ, 9 ਨਵੰਬਰ - ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਕਸ਼ਮੀਰ ਘਾਟੀ ਵਿਚ ਹੋਈਆਂ ਹੱਤਿਆਵਾਂ ਦੇ ਚਲਦੇ ਇੱਥੇ ਸੁਰੱਖਿਆ ਸਮੀਖਿਆ ਬੈਠਕ ਕਰਨਗੇ। ਇਕ ਅਧਿਕਾਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਿਸ, ਫੌਜ, ਨੀਮ ਫੌਜੀ ਬਲਾਂ ਅਤੇ ਖੁਫੀਆ ਏਜੰਸੀਆਂ ਦੇ ਉੱਚ ਅਧਿਕਾਰੀ ਲੈਫਟੀਨੈਂਟ ਗਵਰਨਰ ਨੂੰ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਦੇਣਗੇ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨਾਂ ਦੇ ਅੱਤਵਾਦੀਆਂ ਦੁਆਰਾ ਮਾਰੇ ਜਾਣ ਤੋਂ ਇਕ ਦਿਨ ਬਾਅਦ ਸੋਮਵਾਰ ਨੂੰ ਇਕ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ |

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM