Daily Suraj

ਪੰਜਾਬੀ

ਗੁਰਦੁਆਰਾ ਚੋਣ ਕਮਿਸ਼ਨਰ ਨਾਲ ਮਿਲਿਆ ਅਕਾਲੀ ਦਲ ਦਾ ਵਫ਼ਦ

23 Jan, 2025 05:30 AM

ਚੰਡੀਗੜ੍ਹ : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਵਿਚ ਗੜਬੜੀ ਦਾ ਮੁੱਦਾ ਚੁੱਕਿਆ ਗਿਆ। ਇਸ ਦੌਰਾਨ ਵਫ਼ਦ ਵਲੋਂ ਮਾਮਲੇ ਦੀ ਨਿਰਪੱਖ ਜਾਂਚ ਤੇ ਇਸ ਵਿਚ ਸ਼ਾਮਿਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਗਈ। ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ ਤੇ ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੌਜੂਦ ਸਨ।

Latest News