ਆਲ ਇੰਡੀਆ ਹਿੰਦੂ ਸੰਘਰਸ਼ ਕਮੇਟੀ ਵੱਲੋਂ ਮਰਾਠਾ ਵਿੰਗ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ

ਆਲ ਇੰਡੀਆ ਹਿੰਦੂ ਸੰਘਰਸ਼ ਕਮੇਟੀ ਵੱਲੋਂ ਮਰਾਠਾ ਵਿੰਗ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ

(ਆਰ.ਕੇ. ਸੋਨੀ) – ਆਲ ਇੰਡੀਆ ਹਿੰਦੂ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਮਰਾਠਾ ਵਿੰਗ ਦੇ ਰਾਸ਼ਟਰੀ ਪ੍ਰਧਾਨ ਗੋਰਖ ਨਾਥ ਅਤੇ ਰਾਸ਼ਟਰੀ ਯੂਥ ਚੇਅਰਮੈਨ ਦੀਪਕ ਅਰੋੜਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਸਚਿਨ ਮਹਿਰਾ ਸ਼ਾਮਲ ਹੋਏ। ਮੀਟਿੰਗ ਦੌਰਾਨ ਮਰਾਠਾ ਵਿੰਗ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਸੰਗਠਨ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਸਚਿਨ ਮਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਗਊ ਸੈੱਸ ਵਸੂਲ ਕੀਤਾ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਗਊਆਂ ਦੀ ਰੱਖਿਆ ਦਾ ਪ੍ਰਬੰਧ ਠੀਕ ਢੰਗ ਨਾਲ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗਊਆਂ ਦੀ ਸੁਰੱਖਿਆ ਲਈ ਠੋਸ ਕਦਮ ਨਾ ਚੁੱਕਣ ਨਾਲ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ, ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਊਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਗਊਆਂ ਦੀ ਹੱਤਿਆ ਕਰਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਲਈ ਜਲਦੀ ਹੀ ਇੱਕ ਵੱਡੀ ਮੀਟਿੰਗ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ।