ਜੀਟੀ ਰੋਡ ਮੰਡੀ ਇਲਾਕੇ ’ਚ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਵਿੱਚ ਅੱਗ, ਤਿੰਨ ਘੰਟਿਆਂ ਬਾਅਦ ਕਾਬੂ

ਜੀਟੀ ਰੋਡ ਮੰਡੀ ਇਲਾਕੇ ’ਚ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਵਿੱਚ ਅੱਗ, ਤਿੰਨ ਘੰਟਿਆਂ ਬਾਅਦ ਕਾਬੂ

ਸ਼ਹਿਰ ਅੰਦਰੋਂ ਲੰਘਦੀ ਜੀਟੀ ਰੋਡ ਮੰਡੀ ਇਲਾਕੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ਦੀ ਹੇਠਲੀ ਮੰਜ਼ਿਲ ਨੂੰ ਸਵੇਰੇ ਤੜਕਸਾਰ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਹਾਲਾਂਕਿ ਅੱਗ ਨਾਲ ਹੋਏ ਨੁਕਸਾਨ ਦਾ ਅਜੇ ਅੰਦਾਜ਼ਾ ਨਹੀਂ ਲੱਗ ਸਕਿਆ ਪਰ ਬੈਂਕ ਵਿੱਚ ਰੱਖਿਆ ਸਾਰਾ ਸਮਾਨ ਤੇ ਰਿਕਾਰਡ ਸਵਾਹ ਹੋ ਗਿਆ ਹੈ । ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਲਗਾਤਾਰ ਕਰੀਬ ਸਾਢੇ ਤਿੰਨ ਘੰਟੇ ਦੀ ਭਾਰੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ । ਬੈਂਕ ਮੈਨੇਜਰ ਗਗਨਦੀਪ ਸਿੰਘ ਬਾਜਵਾ, ਫਾਇਰ ਬ੍ਰਿਗੇਡ ਮੁਲਾਜ਼ਮ ਸੁਖਵਿੰਦਰ ਪਾਲ ਸਿੰਘ ਅਤੇ ਏਐਸਆਈ ਜਗਜੀਤ ਸਿੰਘ ਨੇ ਦੱਸਿਆ ਕਿ ਸਵੇਰੇ 5 ਵਜੇ ਦੇ ਕਰੀਬ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬੈਂਕ ਵਿੱਚ ਭਿਆਨਕ ਅੱਗ ਲੱਗ ਗਈ ਹੈ। ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਨੇ ਤੁਰੰਤ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਤਿੰਨ ਗੱਡੀਆਂ ਦੀ ਸਹਾਇਤਾ ਨਾਲ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾ ਲਿਆ । ਫ਼ਿਲਹਾਲ ਨੁਕਸਾਨ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਿਆ ਹੈ।