ਗੁਰਦਾਸਪੁਰ ‘ਚ ਨਿਹੰਗ ਸਿੰਘਾਂ ਦੇ ਭੇਸ ਵਿੱਚ ਆਏ ਲੁਟੇਰਿਆਂ ਨੇ ਕੀਤੀ ਕਰੋੜਾਂ ਦੀ ਲੁੱਟ
- ਪੰਜਾਬ
- (Asia/Kolkata)
ਗੁਰਦਾਸਪੁਰ ਸ਼ਹਿਰ ਵਿੱਚ ਦਿਨ ਦਿਹਾੜੇ ਵੱਡੀ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ 5 ਵਿੱਚ ਪੰਜ ਨਕਾਬਪੋਸ਼ ਅਤੇ ਹਥਿਆਰਬੰਦ ਲੁਟੇਰਿਆਂ ਨੇ ਨਿਹੰਗ ਸਿੰਘਾਂ ਦੇ ਭੇਸ ਵਿੱਚ ਇੱਕ ਸੁਨਿਆਰੇ ਦੇ ਘਰ ਵਿੱਚ ਦਾਖਲ ਹੋ ਕੇ ਪਰਿਵਾਰ ਨੂੰ ਬੰਧਕ ਬਣਾ ਲਿਆ ਅਤੇ ਕਰੋੜਾਂ ਰੁਪਏ ਦੇ ਗਹਿਣਿਆਂ ਸਮੇਤ ਨਕਦੀ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਲੁਟੇਰੇ ਵਰੁਨ ਸਰਾਫ਼ ਨਾਮ ਦੇ ਸੁਨਿਆਰੇ ਦੇ ਘਰ ਵਿੱਚ ਦਾਖਲ ਹੋਏ। ਪਰਿਵਾਰਕ ਮੈਂਬਰਾਂ ਦੇ ਮੁਤਾਬਕ ਸਵੇਰੇ ਕਰੀਬ ਸਾਢੇ 8 ਵਜੇ ਪੰਜ ਹਥਿਆਰਬੰਦ ਵਿਅਕਤੀ ਗੇਟ ਖੜਕਾ ਕੇ ਘਰ ਅੰਦਰ ਆ ਗਏ। ਘਰ ਵਿੱਚ ਦਾਖਲ ਹੋਣ ਤੋਂ ਬਾਅਦ ਉਨ੍ਹਾਂ ਨੇ ਸਭ ਤੋਂ ਪਹਿਲਾਂ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਤੋੜ ਦਿੱਤੇ। ਲੁਟੇਰਿਆਂ ਨੇ ਗੇਟ ਖੋਲ੍ਹਣ ਵਾਲੇ ਡਰਾਈਵਰ ਸਮੇਤ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਹਥਿਆਰਾਂ ਦੀ ਨੋਕ ‘ਤੇ ਬੰਧਕ ਬਣਾ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਤਿਜੋਰੀ ਦੀ ਚਾਬੀ ਲੈ ਕੇ ਘਰ ਵਿੱਚ ਮੌਜੂਦ ਲਗਭਗ 30 ਤੋਂ 40 ਲੱਖ ਰੁਪਏ ਦੀ ਨਗਦੀ ਅਤੇ ਕਰੋੜਾਂ ਰੁਪਏ ਦੇ ਸੋਨੇ, ਚਾਂਦੀ ਅਤੇ ਹੀਰੇ ਦੇ ਗਹਿਣੇ ਲੁੱਟ ਲਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਲੁਟੇਰਿਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਤਫ਼ਤੀਸ਼ ਜਾਰੀ ਹੈ।
На этом портале вы сможете получить важную информацию. https://online-festival.ru/detail/1437-roboty-mediki-novye-bratya-na-polyakh-boevykh-travm-v-dnr.html
NOT Found
Oct 01, 2026 at 12:00 AM
Здесь портале вы сможете получить важную информацию. https://sites.google.com/view/randx-casino/index
NOT Found
Oct 09, 2026 at 12:00 AM