Daily Suraj

ਪੰਜਾਬੀ

ਗਿ੍ਫ਼ਤਾਰ ਵਿਅਕਤੀ ਪਾਸੋਂ ਜਾਸੂਸ ਹੋਣ ਬਾਰੇ ਕੀਤੀ ਜਾ ਰਹੀ ਹੈ ਪੁੱਛਗਿੱਛ : ਬਠਿੰਡਾ ਐਸ.ਪੀ.

29 Apr, 2025 08:56 PM

ਬਠਿੰਡਾ : ਬਠਿੰਡਾ ਦੇ ਐਸ.ਪੀ. ਨਰਿੰਦਰ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਕੁਝ ਵੀਡੀਓਜ਼ ਵਿਚ ਇਹ ਜਾਣਕਾਰੀ ਫੈਲਾਈ ਜਾ ਰਹੀ ਹੈ ਕਿ ਬਠਿੰਡਾ ਪੁਲਿਸ ਨੇ ਇਕ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਸਾਨੂੰ ਬਠਿੰਡਾ ਛਾਉਣੀ ਤੋਂ ਸੂਚਨਾ ਮਿਲੀ ਹੈ ਕਿ ਸੁਨੀਲ ਕੁਮਾਰ ਨਾਮਕ ਇਕ ਵਿਅਕਤੀ, ਜੋ ਕਿ ਬਿਹਾਰ ਦਾ ਰਹਿਣ ਵਾਲਾ ਹੈ, ਨੂੰ ਸ਼ੱਕ ਦੇ ਆਧਾਰ ’ਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਸ ਦੇ ਮੋਬਾਈਲ ਡੇਟਾ ਦੀ ਪੁਸ਼ਟੀ ਕੀਤੀ ਜਾ ਰਹੀ ਹੈ ਤੇ ਸ਼ੁਰੂਆਤੀ ਜਾਂਚ ਵਿਚ ਉਸ ਦੇ ਜਾਸੂਸ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਐਫ਼.ਆਈ.ਆਰ. ਦਰਜ ਕਰ ਲਈ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।

#BathindaPolice #EspionageInvestigation #SuspectedSpy #PunjabSecurity #NationalSecurity #SpyInterrogation #BreakingNews #SPBathinda

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM