Daily Suraj

ਪੰਜਾਬੀ

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਲਈ ਹਾਈਕੋਰਟ ਸੁਣਵਾਈ, ਮੁਕੱਦਮੇ ਵਿੱਚ ਵੱਡਾ ਮੋੜ

18 Dec, 2025 10:15 PM

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ ‘ਤੇ ਸੁਣਵਾਈ ਹੋਈ। ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਹੈਲੀਕਾਪਟਰ ਲੈਣ ਵੀ ਜਾਏਗਾ ਤਾਂ 10 ਘੰਟੇ ਲੱਗ ਜਾਣਗੇ। ਕੱਲ੍ਹ ਸੈਸ਼ਨ ਦ ਆਖਰੀ ਦਿਨ ਹੈ, ਹੁਣ ਇਸ ਵਿਚ ਕੁਝਨਹੀਂ ਹੋ ਸਕਦਾ।

ਅੰਮ੍ਰਿਤਪਾਲ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਸੈਸ਼ਨ 8 ਨਵੰਬਰ ਨੂੰ ਐਲਾਨਿਆ ਗਿਆ ਸੀ। ਅੰਮ੍ਰਿਤਪਾਲ ਨੇ 12 ਨਵੰਬਰ ਨੂੰ ਇੱਕ ਪੱਤਰ ਭੇਜਿਆ ਸੀ। ਇਸ ਤੋਂ ਬਾਅਦ ਅਸੀਂ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ। ਇਸ ਤੋਂ ਬਾਅਦ, ਹਾਈਕੋਰਟ ਨੇ ਇੱਕ ਹਫ਼ਤੇ ਦਾ ਸਮਾਂ ਦਿੱਤਾ। ਕੁੱਲ ਮਿਲਾ ਕੇ ਪੰਜਾਬ ਸਰਕਾਰ ਨੇ ਇਸ ਵਿੱਚ ਦੇਰੀ ਕੀਤੀ, ਜਿਸ ਕਾਰਨ ਸੰਸਦ ਮੈਂਬਰ ਅੰਮ੍ਰਿਤਪਾਲ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕਦੇ। ਵਕੀਲ ਖਾਰਾ ਨੇ ਕਿਹਾ ਕਿ ਹੁਣ ਉਹ ਬਜਟ ਸੈਸ਼ਨ ਲਈ ਪੈਰੋਲ ਦੀ ਮੰਗ ਕਰਨਗੇ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM