Daily Suraj

ਪੰਜਾਬੀ

ਪਿੰਡ ਉੱਭਾਵਾਲ ਵਿਖੇ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ

06 Jan, 2026 06:34 PM

ਲੌਂਗੋਵਾਲ, (ਜਗਸੀਰ ਸਿੰਘ)-
ਪਿੰਡ ਉਭਾਵਾਲ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗਾਂ ਦੀ ਅਰਦਾਸ ਸਮਾਪਤੀ ਤੇ ਬਾਬਾ ਮਨਮੋਹਨ ਸਿੰਘ ਵੱਲੋਂ ਕਥਾ ਪ੍ਰਵਚਨ ਸੁਣਾਂ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਵੱਖ -ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਨੂੰ ਵੀ ਸ਼ਰਧਾਜਲੀਆਂ ਭੇਟ ਕੀਤੀਆਂ। ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪੀਏ ਸੰਜੀਵ ਕੁਮਾਰ, ਜਿਲ੍ਹਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ,ਪਿੰਡ ਉੱਭਾਵਾਲ ਦੇ ਸਰਪੰਚ ਸ. ਮੋਤਾ ਸਿੰਘ ਢੀਂਡਸਾ, ਸਾਬਕਾ ਸਰਪੰਚ ਸ. ਪਾਲੀ ਸਿੰਘ ਕਮਲ, ਬਾਬਾ ਮੋਤੀ ਰਾਮ ਮਹਿਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ, ਪਰਮਜੀਤ ਸਿੰਘ ਕੁਲਵਿੰਦਰ ਸਿੰਘ, ਹਰਜੀਤ ਸਿੰਘ, ਜਸਪਾਲ ਸਿੰਘ, ਸੁਖਦੇਵ ਸਿੰਘ, ਜਥੇਦਾਰ ਤੇਜਾ ਸਿੰਘ, ਅਮਰਜੀਤ ਸਿੰਘ, ਕਾਲ਼ਾ ਸਿੰਘ, ਦੇਵ ਸਿੰਘ, ਸੁਰਜੀਤ ਸਿੰਘ ਮੰਗੀ, ਮਹਿੰਦਰ ਸਿੰਘ, ਗੁਰਸੇਵਕ ਸਿੰਘ ਗੋਲਡੀ, ਦੀਪਾ ਮਹਿਰਾ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸਮਾਗਮ ਦੌਰਾਨ ਤਿੰਨੋ ਦਿਨ ਗੁਰੂ ਕੇ ਲੰਗਰ ਅਟੁੱਟ ਵਰਤੇ। ਆਏਂ ਮਹਿਮਾਨਾਂ ਦਾ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ,ਇਹ ਸਮਾਗਮ ਸਾਰੇ ਪਿੰਡ ਦੇ ਸਹਿਯੋਗ ਨਾਲ ਕਰਵਾਇਆ ਗਿਆ।

Posted By: Daily Suraj Bureau

Latest News