ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 89 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
- ਲੁਧਿਆਣਾ
- (Asia/Kolkata)
ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ 89 ਵਿਖੇ ਨਵੀਆਂ ਆਰ.ਐਮ.ਸੀ. ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕੌਂਸਲਰ ਅਮਨ ਬੱਗਾ, ਲਾਲਾ ਸੁਰਿੰਦਰ ਅਟਵਾਲ, ਅਸ਼ਵਨੀ ਸਹੋਤਾ, ਰਾਜੂ ਘਈ, ਪ੍ਰਦੀਪ ਨਾਗਰ ਤੋਂ ਇਲਾਵਾ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਿਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਦਮੋਹਰੀਆ ਪੁੱਲ ਤੋਂ ਜਾਣ ਵਾਲੀ ਸੜਕ ਦਾ ਨਿਰਮਾਣ ਕੀਤਾ ਜਾਵੇਗਾ ਜਿਸ ’ਤੇ ਕਰੀਬ 50 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ ਅਤੇ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ। ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾਂ ਦੀ ਟੀਮ ਨੇ ਕਿਹਾ ਕਿ ਨਵੀਆਂ ਸੜਕਾਂ ਦਾ ਨਿਰਮਾਣ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾ ਸਪੱਸ਼ਟ ਕੀਤਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਬਿਹਤਰ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।
Leave a Reply