ਸਿਆਸੀ ਤਣਾਅ ਵਧਿਆ: ਕਾਂਗਰਸ ਨੇ ਸਿੱਧੂ ਨੂੰ ਕੀਤਾ ਪਾਰਟੀ ਛੱਡਣ ਲਈ ਆਦੇਸ਼
ਕਾਂਗਰਸ (Congress) ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਹਾਲਾਂਕਿ, ਬੀਤੇ ਦਿਨੀਂ ਹੀ ਨਵਜੋਤ ਕੌਰ ਸਿੱਧੂ ਨੇ ਖੁਦ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਸੀ। ਦੱਸ ਦਈਏ ਕਿ ਭੁਪੇਸ਼ ਬਘੇਲ ਅੱਜ ਅੰਮ੍ਰਿਤਸਰ ਵਿੱਚ ਰਾਜਕੁਮਾਰ ਵੇਰਕਾ ਦੀ ਰਿਹਾਇਸ਼ ‘ਤੇ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਈ ਅਹਿਮ ਮੁੱਦਿਆਂ ‘ਤੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਘੇਰਿਆ। ਬਘੇਲ ਨੇ ਸਪੱਸ਼ਟ ਕੀਤਾ ਕਿ ਨਵਜੋਤ ਕੌਰ ਸਿੱਧੂ ਪਹਿਲਾਂ ਹੀ ਪਾਰਟੀ ਤੋਂ ਮੁਅੱਤਲ ਸਨ, ਜਦਕਿ ਹੁਣ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਹਾਲਾਂਕਿ, ਪਾਰਟੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੱਤਰ ਜਾਰੀ ਨਹੀਂ ਕੀਤਾ ਗਿਆ ਹੈ।
Posted By: Daily Suraj Bureau