2027 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀ ਵਧੀ

2027 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀ ਵਧੀ

ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ; ਪੜ੍ਹੋ ਸਾਰੀ Detail ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਪੰਜਾਬ ਦਾ ਦੌਰਾ ਕਰ ਰਹੇ ਹਨ। ਸਾਹਮਣੇ ਆਈ ਜਾਣਕਾਰੀ ਅਨੁਸਾਰ ਉਹ 1 ਫਰਵਰੀ ਨੂੰ ਜਲੰਧਰ ਪਹੁੰਚਣਗੇ, ਜਿੱਥੇ ਉਹ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣਗੇ।ਲੁਧਿਆਣਾ ਦੇ ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ 1 ਫਰਵਰੀ ਨੂੰ ਸ਼ਾਮ 4 ਵਜੇ ਪੰਜਾਬ ਪਹੁੰਚਣਗੇ। ਦੱਸ ਦਈਏ ਕਿ ਪ੍ਰਧਾਨ ਮੰਤਰੀ ਦੀ ਫੇਰੀ ਤੋਂ ਇਹ ਵੀ ਸੰਕੇਤ ਮਿਲਦਾ ਹੈ ਕਿ ਭਾਜਪਾ ਨੇ ਹੁਣ ਤੋਂ ਹੀ 2027 ਦੀਆਂ ਵਿਧਾਨ ਸਭਾ ਚੋਣਾਂ ‘ਤੇ ਧਿਆਨ ਕੇਂਦਰਿਤ ਕਰ ਲਿਆ ਹੈ।ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 9 ਸਤੰਬਰ, 2025 ਨੂੰ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਪੰਜਾਬ ਦਾ ਦੌਰਾ ਕੀਤਾ ਸੀ। ਇਸ ਦੌਰਾਨ, ਪ੍ਰਧਾਨ ਮੰਤਰੀ ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਹਵਾਈ ਯਾਤਰਾ ਕੀਤੀ। ਉਨ੍ਹਾਂ ਨੇ ਗੁਰਦਾਸਪੁਰ ਦੇ ਆਰਮੀ ਖੇਤਰ ਵਿੱਚ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਵੀ ਮੀਟਿੰਗਾਂ ਕੀਤੀਆਂ, ਅਤੇ 1,600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਵੀ ਕੀਤਾ ਸੀ।