ਹਿਮਾਚਲ ‘ਚ ਠੰਢ ਵਧੇਗੀ, ਮੌਸਮ ਵਿਭਾਗ ਨੇ ਬਰਫਬਾਰੀ ਦਾ ਅਲਰਟ ਜਾਰੀ ਕੀਤਾ

ਹਿਮਾਚਲ ‘ਚ ਠੰਢ ਵਧੇਗੀ, ਮੌਸਮ ਵਿਭਾਗ ਨੇ ਬਰਫਬਾਰੀ ਦਾ ਅਲਰਟ ਜਾਰੀ ਕੀਤਾ

ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਪਹਿਲੀ ਫਰਵਰੀ ਤੋਂ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਪੇਸ਼ੀਨਗੋਈ ਕੀਤੀ ਹੈ ਜਿਸ ਨਾਲ ਅਗਲੇ ਦਿਨਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਸ਼ਿਮਲਾ ਦੇ ਮੌਸਮ ਕੇਂਦਰ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਰਾਜ ਭਰ ਵਿੱਚ ਖੁਸ਼ਕ ਮੌਸਮ ਰਿਹਾ। ਜ਼ਿਆਦਾਤਰ ਥਾਵਾਂ ’ਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2-3 ਡਿਗਰੀ ਸੈਲਸੀਅਸ ਵੱਧ ਰਿਹਾ। ਸਭ ਤੋਂ ਘੱਟ ਤਾਪਮਾਨ ਲਾਹੌਲ ਅਤੇ ਸਪਿਤੀ ਦੇ ਤਾਬੋ ਵਿਖੇ ਮਨਫੀ 10.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ ਊਨਾ ਵਿਚ 24.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਕਿਹਾ ਹੈ ਕਿ ਇੱਕ ਪੱਛਮੀ ਗੜਬੜੀ ਇਸ ਵੇਲੇ ਉੱਤਰੀ ਅਫਗਾਨਿਸਤਾਨ ਵਿਚ ਹੈ ਜਦਕਿ ਇੱਕ ਹੋਰ ਮੱਧ ਪਾਕਿਸਤਾਨ ਵਿਚ ਵੀ ਅਜਿਹੇ ਹੀ ਹਾਲਾਤ ਬਣ ਰਹੇ ਹਨ।