ਰੂਪਨਗਰ ਦਾ ਮੌਸਮ ਸਭ ਤੋਂ ਜ਼ਿਆਦਾ ਠੰਢਾ, ਪੰਜਾਬ-ਹਰਿਆਣਾ ’ਚ ਕੜਾਕੇ ਦੀ ਠੰਢ
- ਪੰਜਾਬ
- (Asia/Kolkata)
ਪੰਜਾਬ ਅਤੇ ਹਰਿਆਣਾ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹਨ। ਮੰਗਲਵਾਰ ਨੂੰ ਦੋਵਾਂ ਗੁਆਂਢੀ ਸੂਬਿਆਂ ਵਿੱਚੋਂ ਰੂਪਨਗਰ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਵਿੱਚ ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ, ਪੰਜਾਬ ਦੇ ਹੋਰਨਾਂ ਥਾਵਾਂ ਵਿੱਚੋਂ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 6.1 ਡਿਗਰੀ ਸੈਲਸੀਅਸ ਰਿਹਾ। ਲੁਧਿਆਣਾ ਅਤੇ ਪਟਿਆਲਾ ਵਿੱਚ ਕ੍ਰਮਵਾਰ 9.2 ਅਤੇ 10.1 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ ਪਠਾਨਕੋਟ, ਬਠਿੰਡਾ, ਫਰੀਦਕੋਟ ਅਤੇ ਗੁਰਦਾਸਪੁਰ ਵਿੱਚ ਕ੍ਰਮਵਾਰ 5.6, 5.8, 3.8 ਅਤੇ 5 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਰਿਹਾ।
Leave a Reply