Daily Suraj

ਪੰਜਾਬੀ

ਦਿੱਲੀ ਦੇ ਇੰਦਿਰਾ ਭਵਨ ਵਿੱਚ ਰਾਹੁਲ ਗਾਂਧੀ ਦਾ ਜਨਮਦਿਨ ਮਨਾਇਆ ਗਿਆ

19 Jun, 2026 02:51 PM

ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ 56 ਸਾਲ ਦੇ ਹੋ ਗਏ। ਉਨ੍ਹਾਂ ਦਾ ਜਨਮ 19 ਜੂਨ 1970 ਨੂੰ ਦਿੱਲੀ ਵਿੱਚ ਹੋਇਆ ਸੀ। ਇਸ ਮੌਕੇ ਉਨ੍ਹਾਂ ਨੇ ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ‘ਇੰਦਿਰਾ ਭਵਨ’ ਵਿੱਚ ਆਪਣਾ ਜਨਮਦਿਨ ਮਨਾਇਆ। ਰਾਹੁਲ ਗਾਂਧੀ ਆਪਣੀ ਭੈਣ ਪ੍ਰਿਯੰਕਾ ਗਾਂਧੀ ਦੇ ਨਾਲ ਕਾਂਗਰਸ ਹੈੱਡਕੁਆਰਟਰ ਪਹੁੰਚੇ, ਜਿੱਥੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੀ ਮੌਜੂਦਗੀ ਵਿੱਚ ਉਨ੍ਹਾਂ ਨੇ ਕੇਕ ਕੱਟ ਕੇ ਜਨਮਦਿਨ ਦਾ ਜਸ਼ਨ ਮਨਾਇਆ। ਰਾਹੁਲ ਗਾਂਧੀ ਦੇ ਜਨਮਦਿਨ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ, ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ‘ਇੰਡੀਆ’ ਗਠਜੋੜ ਨਾਲ ਜੁੜੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਜਨਮਦਿਨ ਸਬੰਧੀ ਪੋਸਟਰ ਵੀ ਲਗਾਏ ਗਏ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਭੇਜੀਆਂ। ਪ੍ਰਧਾਨ ਮੰਤਰੀ ਨੇ ਰਾਹੁਲ ਗਾਂਧੀ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ, ਜਦਕਿ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀ ਉਨ੍ਹਾਂ ਲਈ ਸੁਖਮਈ, ਤੰਦਰੁਸਤ ਅਤੇ ਲੰਬੀ ਉਮਰ ਦੀਆਂ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।

Posted By: Daily Suraj Bureau

Latest News