Daily Suraj

ਪੰਜਾਬੀ

ਸ਼੍ਰੋਮਣੀ ਕਮੇਟੀ ਨੇ ਕੀਤੀ ਪੰਥਕ ਏਕਤਾ ਲਈ ਵਿਸ਼ੇਸ਼ ਅਰਦਾਸ

09 Jun, 2025 11:05 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਦਰਬਾਰ ਸਾਹਿਬ ਅਤੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਵਲੋਂ ਪੰਥਕ ਏਕਤਾ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਪਰਸੋਂ ਤੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭੋਗ ਪਾਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਕੱਤਰ ਪ੍ਰਤਾਪ ਸਿੰਘ ਅਤੇ ਓ.ਐਸ.ਡੀ. ਸਤਬੀਰ ਸਿੰਘ ਧਾਮੀ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਕਰਮਚਾਰੀ ਵੱਡੀ ਗਿਣਤੀ ਵਿਚ ਸ਼ਾਮਿਲ ਸਨ। 

#SGPC #PanthicUnity #Chardikala #SikhCommunity #SikhUnity #Ardaas #GoldenTemple #FaithAndUnity

Latest News