Daily Suraj

ਪੰਜਾਬੀ

ਤੀਰਥ ਸਿੰਘ ਰਾਵਤ ਹੋਣਗੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ

10 Mar, 2021 05:30 AM

ਦੇਹਰਾਦੂਨ, 10 ਮਾਰਚ- ਤੀਰਥ ਸਿੰਘ ਰਾਵਤ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ। ਅੱਜ ਦੇਹਰਾਦੂਨ 'ਚ ਭਾਜਪਾ ਦੇ ਵਿਧਾਇਕ ਦਲ ਦੀ ਬੈਠਕ ਹੋਈ, ਜਿਸ ਦੌਰਾਨ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤਾ ਗਿਆ। ਕਿਹਾ ਜਾ ਰਿਹਾ ਹੈ ਕਿ ਤੀਰਥ ਸਿੰਘ ਅੱਜ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਸਕਦੇ ਹਨ। ਤੀਰਥ ਸਿੰਘ ਰਾਵਤ ਉਤਾਰਖੰਡ ਦੇ ਪੌੜੀ ਗੜ੍ਹਵਾਲ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ। ਉਹ ਉਤਰਾਖੰਡ 'ਚ ਭਾਜਪਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਪਾਰਟੀ ਦੇ ਵਿਧਾਇਕਾਂ ਵਲੋਂ ਪ੍ਰਗਟਾਈ ਗਈ ਨਾਰਾਜ਼ਗੀ ਤੋਂ ਬਾਅਦ ਬੀਤੇ ਦਿਨ ਤ੍ਰਿਵੇਂਦਰ ਸਿੰਘ ਰਾਵਤ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

Latest News