ਕੌਮੀ ਇਨਸਾਫ ਮੋਰਚੇ ਦੇ ਸੱਦੇ ਉੱਤੇ ਅਜੀਜਪੁਰ ਟੌਲ ਪਲਾਜ਼ਾ ਕੀਤਾ ਪਰਚੀ ਮੁਕਤ

ਕੌਮੀ ਇਨਸਾਫ ਮੋਰਚੇ ਦੇ ਸੱਦੇ ਉੱਤੇ ਅਜੀਜਪੁਰ ਟੌਲ ਪਲਾਜ਼ਾ ਕੀਤਾ ਪਰਚੀ ਮੁਕਤ

11 ਤੋਂ ਤਿੰਨ ਵਜੇ ਤੱਕ ਟੌਲ ਫਰੀ ਰਹਿਣਗੇ ਟੌਲ ਪਲਾਜ਼ੇ; ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾੲੀ ਮੰਗੀ ਕੌਮੀ ਇਨਸਾਫ ਮੋਰਚੇ ਦੇ ਸੱਦੇ ਉੱਤੇ ਕਿਸਾਨ ਅਤੇ ਧਾਰਮਿਕ ਜਥੇਬੰਦੀਆਂ ਨੇ ਅੱਜ ਬਨੂੜ ਤੋਂ ਜ਼ੀਰਕਪੁਰ ਨੂੰ ਜਾਣ ਵਾਲੇ ਕੌਮੀ ਮਾਰਗ ਉੱਤੇ ਪਿੰਡ ਅਜੀਜਪੁਰ ਵਿਚ ਲੱਗੇ ਹੋਏ ਟੌਲ ਪਲਾਜ਼ੇ ਨੂੰ ਪਰਚੀ ਮੁਕਤ ਕਰ ਦਿੱਤਾ ਹੈ। ਸਵੇਰੇ 11 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਟੌਲ ਪਲਾਜ਼ਾ ਪਰਚੀ ਮੁਕਤ ਰਹੇਗਾ ਅਤੇ ਇਸ ਦੌਰਾਨ ਸਮੁੱਚੇ ਵਾਹਨ ਬਿਨਾਂ ਕੋਈ ਟੌਲ ਦਿੱਤਿਆਂ ਲੰਘਦੇ ਰਹਿਣਗੇ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਰਿਹਾਅ ਕੀਤਾ ਜਾਵੇ।