Daily Suraj

ਪੰਜਾਬੀ

‘ਆਪ’ ਵਿਧਾਇਕ ਧਾਲੀਵਾਲ ਵੱਲੋਂ ਮਨੁੱਖਤਾ ਦੀ ਮਿਸਾਲ

18 Feb, 2026 03:09 PM

ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਕਾਰ ਸਵਾਰ ਦੋ ਗੰਭੀਰ ਜ਼ਖਮੀ ਹੋ ਗਏ। ਇਸ ਦੌਰਾਨ ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਉੱਥੋਂ ਲੰਘ ਰਹੇ ਸਨ। ਦੋ ਨੌਜਵਾਨਾਂ ਨੂੰ ਸੜਕ ਦੇ ਕਿਨਾਰੇ ਤੜਫਦੇ ਦੇਖ ਕੇ ਉਨ੍ਹਾਂ ਤੁਰੰਤ ਆਪਣੀ ਗੱਡੀ ਰੋਕੀ ਅਤੇ ਬਿਨਾਂ ਸਮਾਂ ਗਵਾਏ ਜ਼ਖਮੀ ਨੌਜਵਾਨਾਂ ਨੂੰ ਆਪਣੀ ਜਿਪਸੀ ਵਿੱਚ ਬਿਠਾ ਕੇ ਫਤਿਹਗੜ੍ਹ ਚੂੜੀਆਂ ਹਸਪਤਾਲ ਪਹੁੰਚਾਇਆ। ਦੱਸ ਦਈਏ ਕਿ ਇਹ ਹਾਦਸਾ ਇੰਨ੍ਹਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਵਿਧਾਇਕ ਨੇ ਇਸ ਘਟਨਾ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ “ਅੱਜ ਸਵੇਰੇ-ਸਵੇਰੇ ਰਸਤੇ ਵਿੱਚ ਇੱਕ ਕਾਰ ਦਾ ਐਕਸੀਡੈਂਟ ਦੇਖਿਆ, 2 ਕਾਰ ਸਵਾਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ। ਤੁਰੰਤ ਆਪਣੀ ਜਿਪਸੀ ਰਾਹੀਂ ਉਨ੍ਹਾਂ ਨੂੰ ਫਤਿਹਗੜ੍ਹ ਚੂੜੀਆਂ ਦੇ ਹਸਪਤਾਲ ਪਹੁੰਚਾਇਆ। ਪਰ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜੇ ਨੂੰ ਬਚਾ ਲਿਆ ਗਿਆ, ਉਸ ਦਾ ਇਲਾਜ ਚੱਲ ਰਿਹਾ ਹੈ। ਵਾਹਿਗੁਰੂ ਮਿਹਰ ਕਰਨਾ ਪਰਿਵਾਰ ‘ਤੇ।” ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Posted By: Daily Suraj Bureau

Latest News