ਵਿਧਾਇਕਾ ਜੀਵਨਜੋਤ ਕੌਰ ਨੇ ਸਿਹਤ ਕਾਰਡਾਂ ਦੇ ਕੰਮ ਦਾ ਲਿਆ ਜਾਇਜ਼ਾ, ਲੋਕਾਂ ਨੂੰ ਯੋਜਨਾ ਨਾਲ ਜੁੜਨ ਦੀ ਅਪੀਲ
- ਸ੍ਰੀ ਅੰਮ੍ਰਿਤਸਰ ਸਾਹਿਬ
- (Asia/Kolkata)
(ਆਰ.ਕੇ. ਸੋਨੀ): ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਵੱਲੋਂ ਅੱਜ ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਮੈਂਬਰ ਸ਼ਰਨਜੀਤ ਸਿੰਘ ਦੇ ਦਫ਼ਤਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਹੈਲਥ ਕਾਰਡਾਂ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਕੇ ਯੋਜਨਾ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ। ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦੇਣ ਵਾਲੇ ਇਹ ਹੈਲਥ ਕਾਰਡ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋ ਰਹੇ ਹਨ। ਉਨ੍ਹਾਂ ਨੇ ਕੈਂਪ ਦੇ ਪ੍ਰਬੰਧ ਲਈ ਸ਼ਰਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲਿਆਂ ਨਾਲ ਸਰਕਾਰੀ ਸਕੀਮਾਂ ਦਾ ਲਾਭ ਸਿੱਧਾ ਲੋੜਵੰਦ ਲੋਕਾਂ ਤੱਕ ਪਹੁੰਚਦਾ ਹੈ। ਵਿਧਾਇਕਾ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਪਰਿਵਾਰਾਂ ਨੇ ਅਜੇ ਤੱਕ ਆਪਣੇ ਸਿਹਤ ਕਾਰਡ ਨਹੀਂ ਬਣਾਏ, ਉਹ ਜਲਦ ਤੋਂ ਜਲਦ ਰਜਿਸਟ੍ਰੇਸ਼ਨ ਕਰਵਾ ਕੇ ਇਸ ਯੋਜਨਾ ਦਾ ਲਾਭ ਲੈਣ। ਇਸ ਮੌਕੇ ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਮੈਂਬਰ ਸ਼ਰਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਧਾਇਕਾ ਜੀਵਨਜੋਤ ਕੌਰ ਦਾ ਸਨਮਾਨ ਵੀ ਕੀਤਾ ਗਿਆ। ਵਿਧਾਇਕਾ ਨੇ ਇਸ ਮਾਣ-ਸਤਿਕਾਰ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਹਮੇਸ਼ਾਂ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸਮਰਪਿਤ ਰਹਿਣਗੇ। ਇਸ ਦੌਰਾਨ ਵੱਖ-ਵੱਖ ਵਾਰਡਾਂ ਦੇ ਆਗੂ ਅਤੇ ਇਲਾਕਾ ਨਿਵਾਸੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ।
Leave a Reply