ਚੇਨਈ ਐਕਸਪ੍ਰੈਸ ਡਿਰੇਲਮੈਂਟ ਨਾਲ ਯਾਤਰੀਆਂ ਵਿੱਚ ਦਹਿਸ਼ਤ

ਚੇਨਈ ਐਕਸਪ੍ਰੈਸ ਡਿਰੇਲਮੈਂਟ ਨਾਲ ਯਾਤਰੀਆਂ ਵਿੱਚ ਦਹਿਸ਼ਤ

ਅਧਿਕਾਰੀਆਂ ਨੇ ਕਿਹਾ ਕਿ ਇਹ ਘਟਨਾ ਸਵੇਰੇ 8.51 ਵਜੇ ਵਾਪਰੀ। ਇਸ ਕਾਰਨ ਕਿਸੇ ਦੇ ਜ਼ਖਮੀ ਹੋਣ ਜਾਂ ਮੌਤ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਰੇਲਵੇ ਅਧਿਕਾਰੀ ਨੇ ਦੱਸਿਆ ਕਿ ਚੇਨਈ ਤੋਂ ਪੱਛਮੀ ਬੰਗਾਲ ਦੀ ਨਈਂ ਜਪਾਈਗੁੜੀ ਜਾ ਰਹੀ ਰੇਲਗੱਡੀ ਦੇ ਇੱਕ ਏ.ਸੀ. ਅਤੇ ਦੋ ਜਨਰਲ ਡੱਬੇ ਪਟੜੀ ਤੋਂ ਉਤਰ ਗਏ। ਉਨ੍ਹਾਂ ਕਿਹਾ ਕਿ ਸਥਿਤੀ ਦਾ ਮੁਲਾਂਕਣ ਕਰਨ ਲਈ ਭਦਰਕ ਤੋਂ ਤੁਰੰਤ ਇੱਕ ਟੀਮ ਨੂੰ ਘਟਨਾ ਸਥਾਨ ’ਤੇ ਭੇਜਿਆ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਰੇਲ ਗੱਡੀ ਦੇ ਲੀਹੋਂ ਲੱਥਣ ਦੇ ਕਾਰਨ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ।