Daily Suraj

ਪੰਜਾਬੀ

ਹੁਸ਼ਿਆਰਪੁਰ ਵਿੱਚ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ

03 Feb, 2026 08:17 AM

ਮ੍ਰਿਤਕਾਂ ਵਿੱਚ ਦੋ ਪਰਵਾਸੀ ਮਜ਼ਦੂਰ ਸ਼ਾਮਲ; ਟਰੱਕ ਨੂੰ ਓਵਰਟੇਕ ਕਰਦਿਆਂ ਸਕੂਟੀ ਸਵਾਰ ਨੂੰ ਕਾਰ ਨੇ ਮਾਰੀ ਟੱਕਰ ਮੁਕੇਰੀਆਂ-ਪਠਾਨਕੋਟ ਕੌਮੀ ਮਾਰਗ ’ਤੇ ਬੁਲੇਟ ਦੀ ਏਜੰਸੀ ਕੋਲ ਵਾਪਰੇ ਸੜਕ ਹਾਦਸੇ ਵਿੱਚ ਸਕੂਟੀ ਸਵਾਰ ਚਾਰ ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਦੋ ਪਰਵਾਸੀ ਮਜ਼ਦੂਰ ਸ਼ਾਮਲ ਹਨ ਅਤੇ ਉਹ ਮੈਰਿਜ ਪੈਲੇਸ ਵਿੱਚ ਕੰਮ ਕਰਨ ਉਪਰੰਤ ਵਾਪਸ ਪਰਤ ਰਹੇ ਸਨ। ਮੌਕੇ ’ਤੇ ਪੁੱਜੀ ਪੁਲੀਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਵਿਚ ਰਖਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਤੇ ਨਰਿੰਦਰ ਸਿੰਘ ਵਾਸੀ ਮੁਕੇਰੀਆਂ ਆਪਣੇ ਦੋ ਪਰਵਾਸੀ ਸਾਥੀਆਂ ਵਿਵਧ ਸਾਹੂ ਅਤੇ ਮਿਥੁਨ ਮੰਡਲ ਵਾਸੀ ਦਰਭੰਗਾ (ਬਿਹਾਰ) ਨਾਲ ਇੱਕ ਮੈਰਿਜ ਪੈਲੇਸ ਵਿੱਚੋਂ ਕੰਮ ਉਪਰੰਤ ਵਾਪਸ ਜਾ ਰਹੇ ਸਨ। ਇਹ ਚਾਰੋ ਜਣੇ ਐਕਟਿਵਾ ’ਤੇ ਸਵਾਰ ਸਨ। ਜਦੋਂ ਇਹ ਮੁਕੇਰੀਆਂ ਪਠਾਨਕੋਟ ਮਾਰਗ ’ਤੇ ਪੈਂਦੀ ਬੁਲੇਟ ਦੀ ਏਜੰਸੀ ਕੋਲ ਪੁੱਜੇ ਤਾਂ ਕੋਲ ਖੜ੍ਹੇ ਟਰੱਕ ਨੂੰ ਓਵਰਟੇਕ ਕਰਦੇ ਸਮੇਂ ਇੱਕ ਕਾਰ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਸਕੂਟੀ ਸਵਾਰ ਚਾਰੋਂ ਜਣਿਆਂ ਦੀ ਮੌਤ ਹੋ ਗਈ। ਪੁਲੀਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਰਖਵਾ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Posted By: Daily Suraj Bureau

Latest News