ਅੰਮ੍ਰਿਤਸਰ 'ਚ ਕਾਂਗਰਸ ਦਾ ਸ਼ਕਤੀ ਪ੍ਰਦਰਸ਼ਨ: ਸੀਨੀਅਰ ਲੀਡਰਸ਼ਿਪ ਨੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਕੀਤੀ ਏਕਤਾ ਦੀ ਅਰਦਾਸ
ਪੰਜਾਬ ਕਾਂਗਰਸ ਵਿੱਚ ਅੰਦਰੂਨੀ ਮਜ਼ਬੂਤੀ ਅਤੇ ਏਕਤਾ ਦਾ ਵੱਡਾ ਸੁਨੇਹਾ ਦਿੰਦਿਆਂ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਇੰਚਾਰਜ ਸੂਰਜ ਠਾਕੁਰ ਦੀ ਅਗਵਾਈ ਹੇਠ ਮਾਝੇ ਖੇਤਰ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਇੱਕਜੁੱਟਤਾ ਦਾ ਪ੍ਰਦਰਸ਼ਨ ਕੀਤਾ ਹੈ। ਪਾਰਟੀ ਦੇ ਤਮਾਮ ਸੀਨੀਅਰ ਲੀਡਰ ਇੱਕੋ ਗੱਡੀ ਵਿੱਚ ਸਵਾਰ ਹੋ ਕੇ ਰੂਹਾਨੀਅਤ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ (ਸ੍ਰੀ ਹਰਿਮੰਦਰ ਸਾਹਿਬ) ਵਿਖੇ ਪਹੁੰਚੇ ਅਤੇ ਇਕੱਠਿਆਂ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ।ਆਪਸੀ ਏਕਤਾ ਅਤੇ ਚੋਣ ਜਿੱਤ ਲਈ ਕੀਤੀ ਅਰਦਾਸਇਸ ਮੌਕੇ ਗੱਲਬਾਤ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਸਮੁੱਚੇ ਕਾਂਗਰਸੀ ਆਗੂ ਇੱਕਜੁੱਟ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਹਨ। ਉਨ੍ਹਾਂ ਦੱਸਿਆ ਕਿ ਸਾਰੇ ਆਗੂਆਂ ਨੇ ਗੁਰੂ ਚਰਨਾਂ ਵਿੱਚ ਆਪਸੀ ਏਕਤਾ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਹੈ। ਸੰਸਦ ਮੈਂਬਰ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਸਮੁੱਚੀ ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਨਿੱਤਰੇਗੀ ਅਤੇ ਪੰਜਾਬ ਵਿੱਚ ਵੱਡੀ ਜਿੱਤ ਦਰਜ ਕਰੇਗੀ।ਦਿਗਜ਼ ਆਗੂਆਂ ਦੀ ਰਹੀ ਮੌਜੂਦਗੀਇਸ ਅਹਿਮ ਮੌਕੇ AICC ਇੰਚਾਰਜ ਸੂਰਜ ਠਾਕੁਰ ਦੇ ਨਾਲ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਸਾਬਕਾ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਜ਼ਿਲ੍ਹਾ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ, ਜੋਗਿੰਦਰ ਪਾਲ ਢੀਂਗਰਾ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਇੰਦਰਬੀਰ ਸਿੰਘ ਬੁਲਾਰੀਆ, ਸਾਬਕਾ ਮੰਤਰੀ ਰਾਜਕੁਮਾਰ ਵੇਰਕਾ, ਸਾਬਕਾ ਵਿਧਾਇਕ ਅਨਿਲ ਜੋਸ਼ੀ, ਅਸ਼ਵਨੀ ਕੁਮਾਰ ਪੱਪੂ ਅਤੇ ਜ਼ਿਲ੍ਹਾ ਪ੍ਰਧਾਨਾਂ ਸਮੇਤ ਕਈ ਹੋਰ ਮੁੱਖ ਆਗੂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
Posted By: Daily Suraj Bureau