ਅਸੀਂ ਪੰਜਾਬ ਦੇ ਹੱਕਾਂ ਲਈ ਹਾਂ ਇਕਜੁੱਟ : ਪ੍ਰਤਾਪ ਸਿੰਘ ਬਾਜਵਾ
- ਰਾਜਨੀਤੀ
- 05 May,2025

ਚੰਡੀਗੜ੍ਹ : ਕਾਂਗਰਸ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਸਾਰੇ ਪੰਜਾਬ ਦੇ ਹੱਕਾਂ ਲਈ ਇਕਜੁੱਟ ਹਾਂ। ਇਹ ਆਵਾਜ਼ ਪੰਜਾਬ ਵਿਧਾਨ ਸਭਾ ਤੋਂ ਲੈ ਕੇ ਪੂਰੇ ਦੇਸ਼ ਤਕ ਜਾਣੀ ਚਾਹੀਦੀ ਹੈ ਕਿ ਅਸੀਂ ਆਪਣੇ ਹੱਕਾਂ ਲਈ ਖੜ੍ਹੇ ਹਾਂ।
ਪ੍ਰਤਾਪ ਬਾਜਵਾ ਨੇ ਕਿਹਾ ਕਿ ਅਸੀਂ ਤੁਹਾਡੀ (ਆਪ) ਗੱਲ ਦਾ ਸਮਰਥਨ ਕਰਦੇ ਹਾਂ ਅਤੇ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ। ਬਾਜਵਾ ਨੇ ਅੱਗੇ ਕਿਹਾ ਕਿ ਭਾਵੇਂ ਇਹ ਅਗਨੀਵੀਰ ਦਾ ਮਾਮਲਾ ਹੋਵੇ ਜਾਂ ਕੋਈ ਹੋਰ ਪ੍ਰਸਤਾਵ, ਜਦੋਂ ਵੀ ਕੇਂਦਰ ਸਰਕਾਰ ਕੋਈ ਪ੍ਰਸਤਾਵ ਲੈ ਕੇ ਆਈ, ਅਸੀਂ ਉਸ ਦਾ ਸਮਰਥਨ ਕੀਤਾ, ਪਰ ਕੇਂਦਰ ਸਰਕਾਰ ਨੇ ਹਮੇਸ਼ਾ ਸਾਨੂੰ ਧੱਕਾ ਦਿਤਾ ਅਤੇ ਸਾਡੇ ਅਧਿਕਾਰਾਂ ਨੂੰ ਨਜ਼ਰ ਅੰਦਾਜ਼ ਕੀਤਾ ਹੈ।
#PratapSinghBajwa #PunjabRights #PunjabPolitics #CongressParty #PunjabFuture #FarmersRights #IndianPolitics #PunjabUnity #FightForPunjab
Posted By:

Leave a Reply