Daily Suraj

ਪੰਜਾਬੀ

ਮੁਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ

06 Jul, 2025 09:25 PM



ਮੁਹਾਲੀ, ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁਹਾਲੀ ਅਦਾਲਤ ਵਿਚ ਪੇਸ਼ੀ ਭੁਗਤੀ। ਮੁਹਾਲੀ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਜ਼ੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਗਿਆ ਹੈ। ਅਦਾਲਤ ਨੇ ਅਕਾਲੀ ਆਗੂ ਦਾ 14 ਦਿਨਾ ਰਿਮਾਂਡ ਦੇ ਦਿੱਤਾ ਹੈ। ਮਜੀਠੀਆ ਨੂੰ ਨਿਊ ਨਾਭਾ ਜੇਲ੍ਹ ਭੇਜਿਆ ਗਿਆ ਹੈ। ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ 25 ਜੂਨ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਇੱਕ ਮਾਮਲੇ ਵਿੱਚ ਉਨ੍ਹਾਂ ਦੇ ਅੰਮ੍ਰਿਤਸਰ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਅਗਲੇ ਦਿਨ ਮੁਹਾਲੀ ਲਿਆਂਦਾ ਗਿਆ ਸੀ। ਅਦਾਲਤ ਨੇ ਪਹਿਲਾਂ ਉਨ੍ਹਾਂ ਨੂੰ ਸੱਤ ਦਿਨਾਂ ਦੇ ਰਿਮਾਂਡ ’ਤੇ ਭੇਜਿਆ ਸੀ, ਜਿਸ ਨੂੰ ਫਿਰ ਚਾਰ ਦਿਨ ਵਧਾ ਦਿੱਤਾ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਮਜੀਠੀਆ ਨੂੰ ਸ਼ਨਿਚਰਵਾਰ ਨੂੰ ਸਰਾਇਆ ਇੰਡਸਟਰੀਜ਼ ਨਾਲ ਸਬੰਧਤ ਸਬੂਤ ਇਕੱਠੇ ਕਰਨ ਲਈ ਗੋਰਖਪੁਰ, ਉੱਤਰ ਪ੍ਰਦੇਸ਼ ਲਿਜਾਇਆ ਗਿਆ ਸੀ। ਪੁਲੀਸ ਨੇ ਅੱਜ ਐਤਵਾਰ ਹੋਣ ਦੇ ਬਾਵਜੂਦ ਭਾਰੀ ਪੁਲੀਸ ਬਲ ਤਾਇਨਾਤ ਕੀਤੇ ਤੇ ਸਵੇਰ ਤੋਂ ਹੀ ਅਦਾਲਤੀ ਕੰਪਲੈਕਸ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਪੁਲਿਸ ਨੇ ਸਵੇਰੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕਈ ਪ੍ਰਮੁੱਖ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਮੁਹਾਲੀ ਵੱਲ ਆਉਣ ਤੋਂ ਰੋਕਣ ਲਈ ਹਿਰਾਸਤ ਵਿੱਚ ਵੀ ਲਿਆ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM