Daily Suraj

ਪੰਜਾਬੀ

ਚੰਡੀਗੜ੍ਹ: ਸੈਸ਼ਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਮੁਜ਼ਾਹਰਾ

16 Jan, 2020 05:30 AM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ 2 ਦਿਨਾਂ ਵਿਸ਼ੇਸ਼ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਭਾਸ਼ਣ ਨਾਲ ਹੋਵੇਗੀ। ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਹਿੱਸਾ ਲੈਣ ਲਈ ਸਦਨ ਦੇ ਬਾਹਰ ਪਹੁੰਚੇ, ਜਿਥੇ ਉਹਨਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ‘ਚ ਅਕਾਲੀ ਦਲ ਦੇ ਵਿਧਾਇਕਾਂ ਨੇ ਹੱਥਾਂ ‘ਚ ਛੁਣ-ਛਣੇ ਫੜ੍ਹ ਕੇ ਪੰਜਾਬ ਸਰਕਾਰ ਨੂੰ ਘਰ ਘਰ ਨੌਕਰੀ ਦੇਣ ਵਾਅਦੇ, ਮੋਬਾਈਲ ਫ਼ੋਨ ਦੇ ਵਾਅਦੇ ਅਤੇ ਕਿਸਾਨਾਂ ਕਰਜ਼ਾ ਮੁਆਫੀ ਦੇ ਵਾਅਦੇ ਯਾਦ ਕਰਾਏ। ਇਸ ਮੌਕੇ ਅਕਾਲੀ ਦਲ ਵਿਧਾਇਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ‘ਤੇ ਤੰਜ ਕਸੇ ਤੇ ਲੋਕਾਂ ਦੇ ਵਾਅਦਿਆਂ ਤੋਂ ਭੱਜਣ ਦਾ ਇਲਜ਼ਾਮ ਵੀ ਲਗਾਇਆ।ਅਕਾਲੀ ਦਲ ਦੇ ਵਿਧਾਇਕਾਂ ਨੇ ਮੁਲਾਜ਼ਮ ਮੰਗਾਂ ਦੀ ਆਵਾਜ਼ ਵੀ ਉਠਾਈ ਤੇ ਮੰਗ ਕੀਤੀ ਕਿ ਬਿਜਲੀ ਦੇ ਮੁੱਦੇ ਉੱਪਰ ਹੋਏ ਘਪਲੇ ਦੀ ਜਾਂਚ ਕਰਵਾਈ ਜਾਵੇ।

Latest News