Daily Suraj

ਪੰਜਾਬੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਤਾਜੋਕੇ ਪਹੁੰਚਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ

31 Mar, 2021 05:30 AM

ਤਪਾ ਮੰਡੀ, 31 ਮਾਰਚ - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਤਾਜੋਕੇ ਪਹੁੰਚਣ 'ਤੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ , ਸੰਤ ਟੇਕ ਸਿੰਘ ਧਨੌਲਾ, ਸੰਤ ਬਾਬਾ ਬਲਵੀਰ ਸਿੰਘ ਘੁੰਨਸ, ਸ਼੍ਰੋਮਣੀ ਕਮੇਟੀ ਬਲਦੇਵ ਸਿੰਘ ਚੂੰਘਾਂ ਤੋਂ ਇਲਾਵਾ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ । ਗੁਰੂ ਘਰ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ ।

Posted By: Daily Suraj Bureau

Latest News