Daily Suraj

ਪੰਜਾਬੀ

ਕੌਮਾਂਤਰੀ “ਸ਼ਬਦ ਗੁਰੂ ਯਾਤਰਾ” ਅੱਜ ਪਹੁੰਚੇਗੀ ਸੁਲਤਾਨਪੁਰ ਲੋਧੀ, ਗੁ: ਸ੍ਰੀ ਬੇਰ ਸਾਹਿਬ ਵਿਖੇ ਯਾਤਰਾ ਹੋਵੇਗੀ ਸੰਪੂਰਨ

05 Nov, 2019 05:30 AM

ਕਪੂਰਥਲਾ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਸੁਲਤਾਨਪੁਰ ਲੋਧੀ ਦੀ ਇਤਿਹਾਸਕ ਤੇ ਪਵਿੱਤਰ ਧਰਤੀ ‘ਤੇ ਪਹੁੰਚੇਗਾ, ਜਿਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਯਾਤਰਾ ਸੰਪੂਰਨ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚੋਂ ਹੁੰਦਾ ਹੋਇਆ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਕਪੂਰਥਲਾ ਪਹੁੰਚਿਆ, ਜਿਥੇ ਸੰਗਤਾਂ ਨੇ ਭਰਵਾਂ ਸੁਆਗਤ ਕੀਤਾ। ਇਸ ਦੌਰਾਨ ਨਗਰ ਕੀਰਤਨ ਅੱਜ ਕਪੂਰਥਲਾ ਤੋਂ ਪਾਵਨ ਨਗਰੀ ਸੁਲਤਾਨਪੁਰ ਲੋਧੀ ਲਈ ਚਾਲੇ ਪਾਵੇਗਾ। ਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐੱਸ.ਜੀ.ਪੀ.ਸੀ ਨੇ ਸੰਗਤ ਦੇ ਸਹਿਯੋਗ ਨਾਲ ਸੇਵਾ ਨਿਭਾਈ ਤੇ ਦੇਸ਼ ਭਰ ਦੀ ਸੰਗਤ ਵੱਲੋਂ ਥਾਂ-ਥਾਂ ‘ਤੇ ਕੌਮਾਂਤਰੀ ਸ਼ਬਦ ਗੁਰੂ ਯਾਤਰਾ ਦਾ ਭਰਵਾਂ ਸੁਆਗਤ ਕੀਤਾ ਗਿਆ। ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਵੱਖ-ਵੱਖ ਸੂਬਿਆਂ ਅੰਦਰ ਸੰਗਤ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਸੰਗਤਾਂ ਨੇ ਗੁਰੂ ਸਾਹਿਬ ਜੀ ਦੇ ਦਰਸ਼ਨ ਕਰ ਆਪਣਾ ਜੀਵਨ ਸਫ਼ਲ ਬਣਾਇਆ।

Latest News