Daily Suraj

ਪੰਜਾਬੀ

ਬੇਅੰਤ ਸਿੰਘ ਕਤਲ ਕੇਸ ‘ਚ ਵੱਡੀ ਸੁਣਵਾਈ, ਰਾਜੋਆਣਾ ਦੀ ਅਰਜ਼ੀ ‘ਤੇ ਸੁਪਰੀਮ ਕੋਰਟ ਵਿਚਾਰ ਕਰੇਗਾ

19 Feb, 2026 01:41 PM

ਸੁਪਰੀਮ ਕੋਰਟ 18 ਮਾਰਚ ਨੂੰ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਪਟੀਸ਼ਨ ‘ਚ ਰਾਜੋਆਣਾ ਦੀ ਅਪੀਲ ‘ਤੇ ਫੈਸਲਾ ਲੈਣ ਵਿੱਚ ਦੇਰੀ ਦਾ ਕਾਰਨ ਅਤੇ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਰਾਜੋਆਣਾ ਨੂੰ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਰਾਜੋਆਣਾ 29 ਸਾਲਾਂ ਤੋਂ ਵੱਧ ਸਮੇਂ ਤੋਂ ਕੈਦ ਵਿੱਚ ਹਨ, ਜਿਨ੍ਹਾਂ ਵਿੱਚੋਂ ਉਹ 15 ਸਾਲਾਂ ਤੋਂ ਵੱਧ ਸਮੇਂ ਤੋਂ ਮੌਤ ਦੀ ਸਜ਼ਾ ‘ਤੇ ਹਨ। ਕੇਂਦਰ ਵੱਲੋਂ ਪੇਸ਼ ਹੋਏ ਵਕੀਲ ਨੇ ਜਸਟਿਸ ਵਿਕਰਮ ਨਾਥ, ਸੈਨ-ਦੀਪ ਮਹਿਤਾ ਅਤੇ ਐਨਵੀ ਅੰਜਾਰੀਆ ਦੇ ਬੈਂਚ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਅਜੇ ਕੁਝ ਸਮਾਂ ਲੱਗੇਗਾ। ਪਰ ਉੱਥੇ ਹੀ ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋ-ਹਤਗੀ ਨੇ 24 ਸਤੰਬਰ, 2025 ਦੇ ਸੁਪਰੀਮ ਕੋਰਟ ਦੇ ਹੁਕਮ ਦਾ ਹਵਾਲਾ ਦਿੱਤਾ, ਜਿਸ ਵਿੱਚ ਕਿਹਾ ਗਿਆ ਸੀ ਕਿ ਜਵਾਬਦੇਹ ਧਿਰਾਂ ਦੇ ਪੱਖ ਵਿੱਚ ਮੁਲਤਵੀ ਕਰਨ ਦੀ ਕੋਈ ਹੋਰ ਬੇਨਤੀ ਸਵੀਕਾਰ ਨਹੀਂ ਕੀਤੀ ਜਾਵੇਗੀ। ਸੁਪਰੀਮ ਕੋਰਟ ਦੀ ਬੈਂਚ ਨੇ ਪਹਿਲਾਂ ਕੇਂਦਰ ਨੂੰ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ‘ਤੇ ਫੈਸਲਾ ਲੈਣ ਲਈ ਕਿਹਾ ਸੀ। ਕੇਂਦਰ ਨੇ ਫਿਰ ਮਾਮਲੇ ਦੀ ਸੰਵੇਦਨਸ਼ੀਲਤਾ ਦਾ ਹਵਾਲਾ ਦਿੱਤਾ ਸੀ ਅਤੇ ਕਿਹਾ ਸੀ ਕਿ ਰਹਿਮ ਦੀ ਪਟੀਸ਼ਨ ਵਿਚਾਰ ਅਧੀਨ ਹੈ। ਸਤੰਬਰ 2024 ਵਿੱਚ, ਸੁਪਰੀਮ ਕੋਰਟ ਨੇ ਰਾਜੋਆਣਾ ਦੀ ਪਟੀਸ਼ਨ ‘ਤੇ ਕੇਂਦਰ, ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਜਵਾਬ ਮੰਗੇ ਸਨ।

Posted By: Daily Suraj Bureau

Latest News