Daily Suraj

ਪੰਜਾਬੀ

ਜ਼ਿਲਾ ਪਰਿਸ਼ਦ ਦੇ ਚੂਹੜਵਾਲ ਜੋਨ ਤੋਂ ਆਪ ਉਮੀਦਵਾਰ ਸਰਦੂਰ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ ਸਿਖਰਾਂ ਤੇ ਪਹੁੰਚੀ

09 Dec, 2025 07:26 PM

ਕਪੂਰਥਲਾ, (ਇੰਦਰਜੀਤ)  ਵਿਧਾਨ ਸਭਾ ਹਲਕਾ ਕਪੂਰਥਲਾ ਅਧੀਨ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਦੇ ਜੋਨ ਚੂਹੜਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਦੂਲ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ ਸਿਖਰਾਂ ਤੇ ਪਹੁੰਚ ਰਹੀ ਹੈ। ਸਰਦੂਲ ਸਿੰਘ ਧਾਲੀਵਾਲ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਵੀਰ ਸਿੰਘ ਚੰਦੀ, ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਜਗਜੀਤ ਸਿੰਘ ਬਿੱਟੂ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਵੱਲੋਂ ਪਿੰਡ ਘੁੱਗ ਬੇਟ, ਖੂਖਰੈਣ ਅਤੇ ਜੋਨ ਅਧੀਨ ਆਉਂਦੇ ਹੋਰ ਵੱਖ-ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ। ਚੋਣ ਮੀਟਿੰਗਾਂ ਦੌਰਾਨ ਆਪ ਆਗੂਆਂ ਵੱਲੋਂ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਵਾਸਤੇ ਕੀਤੇ ਗਏ ਕੰਮਾਂ ਦੇ ਮੱਦੇ ਨਜ਼ਰ ਆਪ ਉਮੀਦਵਾਰਾਂ ਨੂੰ ਵੋਟ ਦੇਣ ਦੀ ਅਪੀਲ ਕੀਤੀ ਗਈ। ਇਸ ਦੌਰਾਨ ਸਰਦੂਲ ਸਿੰਘ ਧਾਲੀਵਾਲ ਨੇ ਕਿਹਾ ਕਿ ਉਹਨਾਂ ਨੇ ਆਪਣੇ ਪਿੰਡ ਧਾਲੀਵਾਲ ਵਿੱਚ ਜਿਸ ਤਰ੍ਹਾਂ ਵਿਕਾਸ ਦੇ ਕੰਮ ਕੀਤੇ ਹਨ ਇਸੇ ਤਰ੍ਹਾਂ ਹੀ ਉਹ ਆਪਣੇ ਜੋਨ ਅਧੀਨ ਆਉਂਦੇ ਪਿੰਡਾਂ ਵਿੱਚ ਵਿਕਾਸ ਦੇ ਕੰਮ ਕਰਵਾਉਣਗੇ।

Latest News