Daily Suraj

ਪੰਜਾਬੀ

ਬੀਕੇਯੂ ਡਕੌਂਦਾ ਵੱਲੋਂ ਬਲਾਕ ਗੁਰਦਾਸਪੁਰ ਦੀ ਕੀਤੀ ਗਈ ਮਹੀਨਾਵਾਰ ਮੀਟਿੰਗ

12 Dec, 2024 05:30 AM

ਦੋਰਾਂਗਲਾ: ਬੀਕੇਯੂ ਡਕੌਂਦਾ ਗੁਰਦਾਸਪੁਰ ਵੱਲੋਂ ਬਲਾਕ ਗੁਰਦਾਸਪੁਰ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਮਸਤੂਆਣਾ ਵਿਖੇ ਹੋਈ ਹੈ ਜਿਸ ਵਿਚ ਵੱਖ-ਵੱਖ ਇਕਾਈ ਪ੍ਰਧਾਨ, ਜਨਰਲ ਸਕੱਤਰਾਂ ਨੇ ਹਿੱਸਾ ਲਿਆ। ਇਸ ਮੀਟਿੰਗ ਵਿੱਚ ਜ਼ਿਲ੍ਹਾ ਕਮੇਟੀ ਦੇ ਗੁਰਮੀਤ ਸਿੰਘ ਦੋਸਤਪੁਰ, ਮੀਤ ਪ੍ਰਧਾਨ ਬੀਕੇਯੂ ਜਸਵਿੰਦਰ ਸਿੰਘ ਕਾਲਾ ਨੰਗਲ, ਵਿਕਰਮ ਪੀਰਾਂ ਬਾਗ ਨੇ ਵੀ ਕੀਤੀ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਬਣਦੀ ਕੀਮਤ ਤੋਂ ਜੋ ਘੱਟ ਮੁੱਲ ਦਿੱਤਾ ਗਿਆ ਹੈ,ਉਸ ਉੱਪਰ ਚਰਚਾ ਕਰਨਾ ਸੀ। ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਜੀਵਨ ਚੱਕ ਨੇ ਭਰੋਸਾ ਦਿਵਾਇਆ ਕਿ ਸਟੇਟ ਕਮੇਟੀ ਵੀ ਕਿਸਾਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਸਾਡੀ ਜਿੰਮੇਵਾਰੀ ਹੈ ਕਿਸਾਨਾ ਨੂੰ ਪ੍ਰੇਰਿਤ ਕਰਕੇ ਉਨ੍ਹਾਂ ਦੀ ਮੱਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਕਿਸੇ ਕਿਸਾਨ ਤੇ ਪਰਚਾ ਜਾਂ ਹੋਰ ਕੋਈ ਇਸ ਨਾਲ ਸਬੰਧਤ ਕਾਰਵਾਈ ਹੋਈ ਹੋਵੇ ਉਸ ਦੀ ਜਾਣਕਾਰੀ ਦਿੱਤੀ ਜਾਵੇ। ਇਸ ਸਬੰਧ ਵਿੱਚ ਜ਼ਿਲ੍ਹਾ ਕੰਟਰੋਲ ਅਫਸਰ ਨੂੰ ਮਿਲ ਕੇ ਉਨ੍ਹਾਂ ਭਰੋਸਾ ਦਵਾਇਆ ਕਿ ਜਲਦੀ ਹੀ ਇਸ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਮੀਟਿੰਗ ਵਿੱਚ ਮੰਗਤਾ ਸਿੰਘ, ਜ਼ਿਲ੍ਹਾ ਖਜ਼ਾਨਚੀ ਸਤਨਾਮ ਸਿੰਘ, ਹਰਜਿੰਦਰ ਸਿੰਘ ਚੰਗੂਵਾਲਾ,ਬਲਵਿੰਦਰ ਸਿੰਘ, ਪਰਮਜੀਤ ਸਿੰਘ, ਪ੍ਰਗਟ ਸਿੰਘ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।

Posted By: Daily Suraj Bureau

Latest News