ਝੋਨੇ ਦੀ ਖਰੀਦ ਬੰਦ ਹੋਣ ਕਾਰਨ ਨਾਇਬ ਤਹਿਸੀਲਦਾਰ ਵਰਿੰਦਰ ਕੁਮਾਰ ਰੱਤੀ ਵੱਲੋਂ ਫਿਲੌਰ ਅਤੇ ਦੁਸਾਂਝ ਕਲਾਂ ਦੀਆਂ ਮੰਡੀਆਂ ਦਾ ਦੌਰਾ

ਝੋਨੇ ਦੀ ਖਰੀਦ ਬੰਦ ਹੋਣ ਕਾਰਨ ਨਾਇਬ ਤਹਿਸੀਲਦਾਰ ਵਰਿੰਦਰ ਕੁਮਾਰ ਰੱਤੀ ਵੱਲੋਂ ਫਿਲੌਰ ਅਤੇ ਦੁਸਾਂਝ ਕਲਾਂ ਦੀਆਂ ਮੰਡੀਆਂ ਦਾ ਦੌਰਾ

ਲਸਾੜਾ/ਫਿਲੌਰ,,ਬੱਗਾ ਸੇਲਕੀਆਣਾ,,ਪੰਜਾਬ ਦੀਆਂ ਦਾਣਾ ਮੰਡੀਆਂ ਵਿੱਚ 12 ਨਵੰਬਰ ਤੋਂ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਜਲੰਧਰ ਦੇ ਨਿਰਦੇਸ਼ਾਂ ’ਤੇ ਨੂਰਮਹਿਲ ਦੇ ਨਾਇਬ ਤਹਿਸੀਲਦਾਰ ਅਤੇ ਫਿਲੌਰ ਦੇ ਵਾਧੂ ਚਾਰਜ ਵਾਲੇ ਅਧਿਕਾਰੀ ਵਰਿੰਦਰ ਕੁਮਾਰ ਰੱਤੀ ਨੇ ਫਿਲੌਰ ਅਤੇ ਦੁਸਾਂਝ ਕਲਾਂ ਦੀਆਂ ਦਾਣਾ ਮੰਡੀਆਂ ਦਾ ਦੌਰਾ ਕੀਤਾ ਇਸ ਮੌਕੇ ਉਨ੍ਹਾਂ ਨੇ ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਸੁਖਦੀਪ ਸਿੰਘ ਅੱਪਰਾ, ਮਾਰਕੀਟ ਕਮੇਟੀ ਦੇ ਸਕੱਤਰ ਸੁਖਜਿੰਦਰ ਸਿੰਘ, ਕਿਸਾਨਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨਾਲ ਮੀਟਿੰਗ ਕਰਕੇ ਝੋਨੇ ਦੀ ਖਰੀਦ ਸਬੰਧੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੰਡੀਆਂ ਵਿੱਚ ਪਏ ਝੋਨੇ ਦੇ ਸਟਾਕ ਅਤੇ ਖਰੀਦ ਸਬੰਧੀ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਹਾਸਲ ਕੀਤਾ ਗੱਲਬਾਤ ਕਰਦਿਆਂ ਨਾਇਬ ਤਹਿਸੀਲਦਾਰ ਵਰਿੰਦਰ ਕੁਮਾਰ ਰੱਤੀ ਨੇ ਦੱਸਿਆ ਕਿ ਫਿਲੌਰ ਦੀ ਦਾਣਾ ਮੰਡੀ ਵਿੱਚ ਲਗਭਗ 60,000 ਬੈਗ, ਗੁਰਾਇਆ ਦੀ ਦਾਣਾ ਮੰਡੀ ਵਿੱਚ 25,000 ਬੈਗ ਅਤੇ ਦੁਸਾਂਝ ਕਲਾਂ ਦੀ ਦਾਣਾ ਮੰਡੀ ਵਿੱਚ ਝੋਨੇ ਦੇ 68,706 ਦੇ ਸਟਾਕ ਸਬੰਧੀ ਅੰਕੜੇ ਇਕੱਠੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅੰਕੜਿਆਂ ਦੇ ਆਧਾਰ ’ਤੇ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਅਤੇ ਸਰਕਾਰ ਨੂੰ ਭੇਜੀ ਜਾਵੇਗੀ। ਸਰਕਾਰ ਵੱਲੋਂ ਇਸ ਸਬੰਧੀ ਜੋ ਵੀ ਫੈਸਲਾ ਲਿਆ ਜਾਵੇਗਾ, ਉਸ ਬਾਰੇ ਅੱਗੇ ਜਾਣਕਾਰੀ ਦਿੱਤੀ ਜਾਵੇਗੀ ਇਸ ਮੌਕੇ ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਸੁਖਦੀਪ ਸਿੰਘ ਅੱਪਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਅਨੁਸਾਰ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਲਈ ਇੱਕ ਨਿਰਧਾਰਤ ਲਿਮਟ ਜਾਰੀ ਕੀਤੀ ਗਈ ਹੈ, ਪਰ ਉਸ ਤੋਂ ਬਾਅਦ ਵਾਧੂ ਝੋਨੇ ਦੀ ਖਰੀਦ ਲਈ ਹੋਰ ਲਿਮਟ ਜਾਰੀ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਸੂਬੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਚੇਅਰਮੈਨ ਅੱਪਰਾ ਨੇ ਕਿਹਾ ਕਿ ਇਸ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਅਤੇ ਸਮੁੱਚਾ ਪ੍ਰਸ਼ਾਸਨ ਕਿਸਾਨਾਂ ਦੇ ਝੋਨੇ ਦੀ ਖਰੀਦ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੇ ਹਨ, ਤਾਂ ਜੋ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਰੁਲਣ ਤੋਂ ਬਚਾਈ ਜਾ ਸਕੇ ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ 9 ਹਜ਼ਾਰ ਕਰੋੜ ਰੁਪਏ ਦੇ ਵਾਧੂ ਫੰਡ ਸਬੰਧੀ ਰਿਪੋਰਟ ਭੇਜੀ ਗਈ ਹੈ ਅਤੇ ਇਹ ਫੰਡ ਜਾਰੀ ਕਰਨ ਦੀ ਬੇਨਤੀ ਕੀਤੀ ਗਈ ਹੈ, ਤਾਂ ਜੋ ਪੰਜਾਬ ਦੇ ਕਿਸਾਨਾਂ ਦੇ ਬਾਕੀ ਰਹਿੰਦੇ ਝੋਨੇ ਦੀ ਖਰੀਦ ਕੀਤੀ ਜਾ ਸਕੇ ਸੁਖਦੀਪ ਸਿੰਘ ਅੱਪਰਾ ਨੇ ਕਿਹਾ ਕਿ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਲਗਾਤਾਰ ਕਿਸਾਨਾਂ ਅਤੇ ਆੜ੍ਹਤੀਆਂ ਦੇ ਸੰਪਰਕ ਵਿੱਚ ਹਨ। ਉਹ ਉੱਚ ਅਧਿਕਾਰੀਆਂ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ ਅਤੇ ਕਿਸਾਨਾਂ ਦੀ ਸਮੱਸਿਆ ਦੇ ਹੱਲ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਕਾਰਵਾਈ ਵੀ ਇਸੇ ਦਿਸ਼ਾ ਵਿੱਚ ਕੀਤੇ ਗਏ ਯਤਨਾਂ ਦਾ ਹਿੱਸਾ ਹੈ ਚੇਅਰਮੈਨ ਨੇ ਭਰੋਸਾ ਦਿਵਾਇਆ ਕਿ ਮਾਰਕੀਟ ਕਮੇਟੀ ਕਿਸਾਨਾਂ ਅਤੇ ਆੜ੍ਹਤੀਆਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਦੌਰਾਨ ਨਾਇਬ ਤਹਿਸੀਲਦਾਰ ਵਰਿੰਦਰ ਕੁਮਾਰ ਰੱਤੀ ਅਤੇ ਚੇਅਰਮੈਨ ਸੁਖਦੀਪ ਸਿੰਘ ਅੱਪਰਾ ਨੇ ਕਿਸਾਨ ਜਥੇਬੰਦੀਆਂ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਮੱਸਿਆ ਦੇ ਹੱਲ ਲਈ ਯਤਨ ਜਾਰੀ ਰੱਖਣ ਦਾ ਭਰੋਸਾ ਦਿੱਤਾ ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਫਿਲੌਰ ਦੇ ਪ੍ਰਧਾਨ ਗੁਲਸ਼ਨ ਕੁਮਾਰ ਅਹੂਜਾ, ਇੰਸਪੈਕਟਰ ਤਰਨਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਜਨਰਲ ਸਕੱਤਰ ਤਰਸੇਮ ਸਿੰਘ ਢਿੱਲੋਂ, ਜਥੇਦਾਰ ਸਤਨਾਮ ਸਿੰਘ ਜੱਜਾ ਖੁਰਦ, ਗੁਰਾਇਆ ਸਰਕਲ ਪ੍ਰਧਾਨ ਰਣਜੀਤ ਸਿੰਘ ਖੇਲਾ, ਹਰਮਿੰਦਰ ਸਿੰਘ ਰਾਣਾ ਮੁਠੱਡਾ, ਗੁਰਦੀਪ ਸਿੰਘ ਦੇਬੀ ਕੰਗ ਤੇਹਿੰਗ, ਕਸ਼ਮੀਰ ਸਿੰਘ ਬੱਕਾਪੁਰ, ਆੜ੍ਹਤੀ ਇਕਬਾਲ ਸਿੰਘ ਅੱਪਰਾ ਸਮੇਤ ਗੁਰਾਇਆ ਮੰਡੀ ਦੇ ਆੜ੍ਹਤੀਏ ਅਤੇ ਕਿਸਾਨ ਹਾਜ਼ਰ ਸਨ