Daily Suraj

ਪੰਜਾਬੀ

ਡਾ. ਅੰਬੇਡਕਰ ਪਾਰਕਾਂ ਦੀ ਸੁਰੱਖਿਆ ਵਧਾਉਣ ਸਬੰਧੀ ਸੌਂਪਿਆ ਮੰਗ ਪੱਤਰ

01 Feb, 2025 05:30 AM

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਡਾਕਟਰ ਅੰਬੇਡਕਰ ਪਾਰਕਾਂ ਦੀ ਸੁਰੱਖਿਆ ਵਧਾਉਣ ਦੀ ਮੰਗ ਨੂੰ ਲੈ ਕੇ ਭੀਮ ਕ੍ਰਾਂਤੀ ਦੇ ਸੰਸਥਾਪਕ ਅਸ਼ੋਕ ਮਹਿੰਦਰਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੱਤਰ ਸੌਂਪਿਆ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਬੀਤੇ ਦਿਨੀਂ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਸ੍ਰੀ ਅੰਮ੍ਰਿਤਸਰ ਵਿਖੇ ਹੋਈ ਘਟਨਾ ਦਾ ਹਵਾਲਾ ਦਿੰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਅਤੇ ਬਾਹਰ ਬਣੇ ਡਾਕਟਰ ਬੀਆਰ ਅੰਬੇਡਕਰ ਪਾਰਕ ਦੀ ਸੁਰੱਖਿਆ ਵਧਾਏ ਜਾਣ ਦੀ ਮੰਗ ਕੀਤੀ।

ਉਥੇ ਹੀ ਡਾਕਟਰ ਬੀਆਰ ਅੰਬੇਡਕਰ ਜੀ ਦੇ ਬੁੱਤਾਂ ਨੁੰ ਟਫ਼ਨ ਸ਼ੀਸ਼ੇ ਨਾਲ ਕਵਰ ਕੀਤੇ ਜਾਣ ਦੀ ਮੰਗ ਵੀ ਕੀਤੀ ਗਈ। ਜਦਕਿ ਇਨ੍ਹਾਂ ਪਾਰਕਾਂ ’ਚ ਸਫਾਈ ਦੇ ਉਚਿਤ ਪ੍ਰਬੰਧ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪੱਕੇ ਤੌਰ ਤੇ ਸਫ਼ਾਈ ਸੇਵਕ ਅਤੇ ਇੱਕ ਮਾਲੀ ਰੱਖਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਭੀਮ ਕ੍ਰਾਂਤੀ ਦੇ ਸੰਸਥਾਪਕ ਅਸ਼ੋਕ ਮਹਿੰਦਰਾ, ਵਾਲਮਿਕ ਸਭਾ ਦੇ ਪ੍ਰਧਾਨ ਅਸ਼ੋਕ ਸੋਨੂ ਉਜੀਨਵਾਨ, ਰੇਗਰ ਸਮਾਜ ਵੱਲੋਂ ਬਿਸ਼ਨ ਦਾਸ, ਐਡਵੋਕੇਟ ਸਾਗਰ ਧਵਨ, ਲਖਬੀਰ ਸਿੰਘ, ਬਾਬਾ ਸਾਹਿਬ ਚੇਤਨਾ ਮਿਸ਼ਨ ਦੇ ਜਨਰਲ ਸਕੱਤਰ ਰਕੇਸ਼ ਕੁਮਾਰ ਮੋਰੀਆ, ਵਿਕਰਮਜੀਤ ਵਿੱਕੀ, ਸੁਰਜੀਤ ਸਿੰਘ ਚੱਕ ਮਦਰੱਸਾ, ਵਰਿੰਦਰ ਸਿੰਘ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਵੀ ਮੌਜੂਦ ਸਨ।

Latest News