Daily Suraj

ਪੰਜਾਬੀ

ਗੁਰਬਾਣੀ ਦੇ ਸ਼ੰਦੇਸ਼ ਨੂੰ ਸਮੁੱਚੀ ਲੋਕਾਈ ਤੱਕ ਪੁਹੰਚਾਣ ਦੀ ਲੋੜ -ਗਿਆਨੀ ਜਗਤਾਰ ਸਿੰਘ ਜੀ

21 Feb, 2026 03:03 PM

ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀਂ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ ( ਕਰਨੈਲ ਸਿੰਘ ਐੱਮ.ਏ.) ਗੁਰੂ ਸਾਹਿਬਾਨ ਵੱਲੋਂ ਉਚਰੀ ਇਲਾਹੀ ਬਾਣੀ ਦੇ ਸਿਧਾਂਤਕ ਤੇ ਭਾਵਨਾਤਮਕ ਸੰਦੇਸ਼ ਨੂੰ ਸਮੁੱਚੇ ਵਿਸ਼ਵ ਭਰ ਵਿੱਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਤੱਕ ਪੁਹੰਚਾਣ ਤੇ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਹੋਕਾ ਦੇਣ ਹਿੱਤ ਜੋ ਵੱਡੇ ਉਪਰਾਲੇ ਗੁਰਬਾਣੀ ਕੀਰਤਨ ਦੇ ਪ੍ਰਚਾਰ ਤੇ ਪ੍ਰਸਾਰ ਰਾਹੀਂ ਪਿਛਲੇ ਲੰਬੇ ਸਮੇਂ ਤੋਂ ਅੰਮ੍ਰਿਤ ਸਾਗਰ ਕੰਪਨੀ ਦੇ ਵੱਲੋਂ ਕੀਤੇ ਜਾ ਰਹੇ ਹਨ। ਉਹ ਆਪਣੇ ਆਪ ਵਿੱਚ ਇੱਕ ਬੇ-ਮਿਸਾਲ ਕਾਰਜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥ ਦੀ ਮਹਿਨਾਜ਼ ਸ਼ਖ਼ਸੀਅਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈੱਡਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਬੀਤੀ ਸ਼ਾਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਅੰਮ੍ਰਿਤ ਸਾਗਰ ਪ੍ਰੀਵਾਰ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ ਦੋ ਰੋਜ਼ਾ 22ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦੇ ਪਹਿਲੇ ਦਿਨ ਦੇ ਸਮਾਗਮ ਅੰਦਰ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਕੀਤੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬਾਨ ਤੇ ਭਗਤਾਂ ਦੀਆਂ ਸਿੱਖਿਆਵਾਂ ਤੇ ਫਲਸਫ਼ੇ ਨੂੰ ਵੱਧ ਤੋਂ ਵੱਧ ਪ੍ਰਚਾਰਨ ਦੀ ਲੋੜ ਹੈ ਤਾਂ ਕਿ ਗੁਰੂ ਨਾਨਕ ਸਾਹਿਬ ਜੀ ਦੇ ਵੱਲੋਂ ਲਗਾਈ ਗਈ ਸਿੱਖੀ ਦੀ ਫੁੱਲਵਾੜੀ ਦੀਆਂ ਮਹਿਕਾਂ ਸਮੁੱਚੇ ਸੰਸਾਰ ਅੰਦਰ ਪੂਰੀ ਸੁਹਿਰਦਤਾ ਨਾਲ ਫੈਲ ਸਕਣ। ਸਮਾਗਮ ਦੌਰਾਨ ਪੁੱਜੇ ਪੰਥ ਦੇ ਪ੍ਰਸਿੱਧ ਵਿਦਵਾਨ ਭਾਈ ਸਾਹਿਬ ਭਾਈ ਹਰਪਾਲ ਸਿੰਘ ਜੀ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਆਪਣੇ ਧਰਮ ਵਿੱਚ ਪ੍ਰਪੱਕ ਹੋਣ ਤੇ ਪੰਥਕ ਇਕਜੁੱਟਤਾ ਦਾ ਭਾਵਪੂਰਵਕ ਸੰਦੇਸ਼ ਦਿੱਤਾ । ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਹਿੱਤ ਅੰਮ੍ਰਿਤ ਸਾਗਰ ਪ੍ਰੀਵਾਰ ਦੇ ਪ੍ਰਮੁੱਖ ਸ੍ਰ: ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ ਦੇ ਵੱਲੋਂ ਆਯੋਜਿਤ ਕੀਤੇ ਗਏ ਉਕਤ ਸ਼ੁਕਰਾਨਾ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਸਿਧਾਂਤ ਨਾਲ ਜੁੜਨ ਦੀ ਤਾਕੀਦ ਵੀ ਕੀਤੀ। ਇਸ ਦੌਰਾਨ ਸ਼ੁਕਰਾਨਾ ਸਮਾਗਮ ਦੇ ਪਹਿਲੇ ਦਿਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਤਰਨਵੀਰ ਸਿੰਘ (ਰੱਬੀ ਵੀਰ ਜੀ), ਭਾਈ ਮਹਿਤਾਬ ਸਿੰਘ ਜੀ ਜਲੰਧਰ ਵਾਲੇ, ਭਾਈ ਕੁਲਜੀਤ ਸਿੰਘ ਖਾਲਸਾ ਤੇ ਭਾਈ ਕਰਮਜੀਤ ਸਿੰਘ ਖਾਲਸਾ ਲੁਧਿਆਣੇ ਵਾਲੇ ਅਤੇ ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥਿਆਂ ਨੇ ਵਿਸ਼ੇਸ਼ ਤੌਰ ਤੇ ਆਪਣੀਆਂ ਹਾਜ਼ਰੀਆਂ ਭਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ । ਸਮਾਗਮ ਦੌਰਾਨ ਅੰਮ੍ਰਿਤ ਸਾਗਰ ਕੰਪਨੀ ਦੇ ਪ੍ਰਮੁੱਖ ਸ੍ਰ: ਬਲਬੀਰ ਸਿੰਘ ਭਾਟੀਆ, ਸ੍ਰ: ਕਰਨਪ੍ਰੀਤ ਸਿੰਘ ਭਾਟੀਆ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ੍ਰ: ਇੰਦਰਜੀਤ ਸਿੰਘ ਮੱਕੜ ਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਸਮੂਹ ਕੀਰਤਨੀ ਜੱਥਿਆਂ ਦੇ ਮੈਂਬਰਾਂ ਸਮੇਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈੱਡਗ੍ਰੰਥੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸਾਹਿਬ ਭਾਈ ਹਰਪਾਲ ਸਿੰਘ ਜੀ ਸ਼੍ਰੀ ਫ਼ਤਹਿਗੜ੍ਹ ਸਾਹਿਬ, ਗਿਆਨੀ ਅਮਰਜੀਤ ਸਿੰਘ ਜੀ ਐਡੀਸ਼ਨਲ ਗ੍ਰੰਥੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ, ਗਿਆਨੀ ਬਲਵਿੰਦਰ ਸਿੰਘ ਜੀ ਅਰਦਾਸੀਆ ਸਿੰਘ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸਮੇਤ ਕਈ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਸਿਰੋਪਾਉ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਬਾਬਾ ਅਜੀਤ ਸਿੰਘ, ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ, ਸ੍ਰ: ਮਨਿੰਦਰ ਸਿੰਘ ਆਹੂਜਾ ਪ੍ਰਧਾਨ ਸਿੱਖ ਨੌਜਵਾਨ ਸੇਵਾ ਸੁਸਾਇਟੀ, ਰਣਜੀਤ ਸਿੰਘ ਖਾਲਸਾ, ਰਾਜਵੰਤ ਸਿੰਘ ਵੋਹਰਾ, ਹਰਪਾਲ ਸਿੰਘ ਖਾਲਸਾ, ਇੰਦਰਬੀਰ ਸਿੰਘ ਬੱਤਰਾ ਵੀ ਮੌਜੂਦ ਸਨ । ਇਸ ਮੌਕੇ ਸਟੇਜ਼ ਸਕੱਤਰ ਦੀ ਸੇਵਾ ਨਿਭਾ ਰਹੇ ਸ੍ਰ: ਤਜਿੰਦਰਪਾਲ ਸਿੰਘ ਨੇ ਸਮੁੱਚੀਆਂ ਸੰਗਤਾਂ ਦਾ ਜ਼ੋਰਦਾਰ ਸ਼ਬਦਾਂ ਵਿੱਚ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਵਿੱਚ ਆਪਣੀਆਂ ਵੱਧ ਤੋਂ ਵੱਧ ਹਾਜ਼ਰੀਆਂ ਭਰ ਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕਰਨ ਤੇ ਆਪਣਾ ਜੀਵਨ ਸਫ਼ਲਾ ਕਰਨ। ਇਸ ਸਮੇਂ ਸਮਾਗਮ ਅੰਦਰ ਸ੍ਰ: ਜੋਗਿੰਦਰ ਸਿੰਘ ਸਲੂਜਾ, ਨਰਿੰਦਰ ਸਿੰਘ ਸਲੂਜਾ, ਹਰਭਜਨ ਸਿੰਘ, ਛਤਰਪਾਲ ਸਿੰਘ ਕਾਲੜਾ, ਇੰਦਰਪਾਲ ਸਿੰਘ ਕਾਲੜਾ, ਮਨਜੀਤ ਸਿੰਘ ਭਾਟੀਆ, ਭੁਪਿੰਦਰ ਸਿੰਘ ਅਰੋੜਾ, ਨਵਤੇਜ ਸਿੰਘ, ਪਰਦੀਪ ਸਿੰਘ ਨਾਗਪਾਲ, ਵਿਕਰਮ ਸਿੰਘ ਮੱਕੜ, ਗੁਰਮੀਤ ਸਿੰਘ ਕਾਲੜਾ, ਅੱਤਰ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ, ਸੁਖਵਿੰਦਰ ਸਿੰਘ ਹੈਪੀ ਕੋਚਰ, ਅਵਤਾਰ ਸਿੰਘ ਮਿੱਡਾ, ਗੁਰਦੀਪ ਸਿੰਘ ਡੀਮਾਰਟੇ, ਐਨ.ਐਸ.ਕਥੂਰੀਆ, ਸੁਰਿੰਦਰਪਾਲ ਸਿੰਘ ਭੁਟੀਆਨੀ, ਮਨਜੋਤ ਸਿੰਘ ਪਾਹਵਾ ਸਮੇਤ ਕਈ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Posted By: Daily Suraj Bureau

Latest News