Daily Suraj

ਪੰਜਾਬੀ

ਪੰਜਾਬ ਕਾਂਗਰਸ ’ਚ ਤਣਾਅ ਦੇ ਦਰਮਿਆਨ ਦਿੱਲੀ ਦਰਬਾਰ ’ਚ ਅੱਜ ਵੱਡੀ ਮੀਟਿੰਗ

22 Jan, 2026 12:29 PM

ਪੰਜਾਬ (Punjab) ਕਾਂਗਰਸ ਦੇ ਅੰਦਰ ਚੱਲ ਰਿਹਾ ਕਾਟੋ-ਕਲੇਸ਼ ਹੁਣ ਦਿੱਲੀ ਦਰਬਾਰ ਪਹੁੰਚ ਗਿਆ ਹੈ। ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਪਾਰਟੀ ਦੇ ਅੰਦਰੂਨੀ ਕਾਟੋ-ਕਲੇਸ਼ ਦੇ ਚੱਲਦੇ ਅੱਜ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ। ਕਾਂਗਰਸ ਹਾਈ ਕਮਾਨ ਵੱਲੋਂ ਪੰਜਾਬ ਕਾਂਗਰਸ ਦੀ ਉਲਝੀ ਤਾਣੀ ਸੁਲਝਾਉਣ ਲਈ ਅਹਿਮ ਮੀਟਿੰਗ ਕੀਤੀ ਜਾਵੇਗੀ। ਹਾਈ ਕਮਾਨ ਨੇ ਪਹਿਲਾਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ 23 ਜਨਵਰੀ ਨੂੰ ਮੀਟਿੰਗ ਲਈ ਸੱਦਿਆ ਸੀ ਪਰ ਹੁਣ ਇਹ ਮੀਟਿੰਗ ਅੱਜ ਵੀਰਵਾਰ ਨੂੰ ਸ਼ਾਮ 4:30 ਵਜੇ ਹੋਵੇਗੀ।ਸੂਤਰਾਂ ਮੁਤਾਬਕ ਦਿੱਲੀ ਵਿਚ ਹੋਣ ਵਾਲੀ ਇਸ ਮੀਟਿੰਗ ਵਿਚ ਪੰਜਾਬ (Punjab) ਕਾਂਗਰਸ ਦੇ ਕਈ ਸੀਨੀਅਰ ਆਗੂਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਨੂੰ ਬੁਲਾਇਆ ਗਿਆ ਹੈ।ਸੂਤਰਾਂ ਅਨੁਸਾਰ ਜਾਣਕਾਰੀ ਮਿਲ ਰਹੀ ਹੈ ਕਿ ਇਸ ਮੀਟਿੰਗ ‘ਚ ਪੰਜਾਬ (Punjab) ਕਾਂਗਰਸ ਨੂੰ ਨਵੀਂ ਲੀਡਰਸ਼ਿਪ ਮਿਲ ਸਕਦੀ ਹੈ ਮਤਲਬ ਕਿ ਰਾਜਾ ਵੜਿੰਗ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਕੀਤਾ ਜਾ ਸਕਦਾ ਹੈ। ਉਨ੍ਹਾਂ ਦੀ ਲੀਡਰਸ਼ਿਪ ‘ਚ ਕਾਂਗਰਸ ‘ਚ ਧੜੇਬੰਦੀ ਹੋਰ ਵਧੀ ਹੈ ਅਤੇ ਉਨ੍ਹਾਂ ਦੀ ਅਗਵਾਈ ‘ਚ ਹੋਈਆਂ ਜ਼ਿਮਨੀ ਚੋਣਾਂ ‘ਚ ਵੀ ਕਾਂਗਰਸ ਨੇ ਕੋਈ ਵਧੀਆ ਪ੍ਰਦਰਸ਼ਨ ਨਹੀਂ ਕੀਤਾ ਸੀ, ਉਨ੍ਹਾਂ ਦੀ ਪਤਨੀ ਖੁਦ ਵੀ ਉਨ੍ਹਾਂ ਦੇ ਆਪਣੇ ਗ੍ਰਹਿ ਹਲਕੇ ‘ਚ ਜ਼ਿਮਨੀ ਚੋਣ ਹਾਰ ਗਈ ਸੀ, ਇਥੋਂ ਤੱਕ ਕਿ ਤਰਨਤਾਰਨ ਜ਼ਿਮਨੀ ਚੋਣ ‘ਚ ਕਾਂਗਰਸ ਦੀ ਜ਼ਮਾਨਤ ਵੀ ਜ਼ਬਤ ਹੋ ਗਈ ਸੀ।ਉਥੇ ਹੀ ਇਹ ਮੀਟਿੰਗ ਪੰਜਾਬ (Punjab) ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ‘ਤੇ ਵੀ ਫੋਕਸ ਰਹੇਗੀ, ਕਿਉਂਕਿ ਪੰਜਾਬ ਦੇ ਕਈ ਸੀਨੀਅਰ ਲੀਡਰ ਚੰਨੀ ਦੀ ਉਭਰ ਰਹੀ ਲੀਡਰਸ਼ਿਪ ਤੋਂ ਹੈਰਾਨ ਪ੍ਰੇਸ਼ਾਨ ਹਨ। ਉਨ੍ਹਾਂ ਦੇ ਹਰ ਬਿਆਨ ਨੂੰ ਤੋੜ-ਮਰੋੜ ਕੇ ਕਾਂਗਰਸ ਹਾਈਕਮਾਨ ਕੋਲ ਪਹੁੰਚਾ ਰਹੇ ਹਨ।

 ਇੱਥੇ ਇਹ ਵੀ ਦੱਸ ਦਈਏ ਕਿ ਚੰਨੀ ਪੰਜਾਬ ਦੇ ਸਿਰਫ 100 ਦਿਨ ਮੁੱਖ ਮੰਤਰੀ ਰਹੇ ਹਨ ਤੇ ਇਸ ਦੌਰਾਨ ਉਨ੍ਹਾਂ ਵੱਲੋਂ 100 ਨੋਟੀਫ਼ਿਕੇਸ਼ਨ ਜਾਰੀ ਕੀਤੇ ਗਏ ਸਨ, ਮਤਲਬ ਕਿ ਕਾਂਗਰਸ ਪਾਰਟੀ ਪਹਿਲੇ ਚਾਰ ਸਾਲਦੇ ਬਰਾਬਰ ਦਾ ਕੰਮ ਉਨ੍ਹਾਂ ਦੇ ਸਿਰਫ 3 ਮਹੀਨੇ ਦੇ ਕਾਰਜਕਾਲ ਦੌਰਾਨ ਹੋਇਆ ਸੀ।ਦੱਸ ਦੇਈਏ ਕਿ ਪੰਜਾਬ (Punjab) ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇਹ ਮੀਟਿੰਗ ਰਾਹੁਲ ਗਾਂਧੀ, ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਕੇਸੀ ਵੇਣੂਗੋਪਾਲ ਨਾਲ ਅੱਜ 4 ਵਜੇ ਹੋਵੇਗੀ। 2027 ‘ਚ ਹੋਣ ਵਾਲੀ ਪੰਜਾਬ ਵਿਧਾਨ ਸਭਾ ਦੀ ਚੋਣ ਤੋਂ ਪਹਿਲਾਂ ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

Posted By: Daily Suraj Bureau

Latest News