Daily Suraj

ਪੰਜਾਬੀ

ਵਿਧਾਇਕ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ

23 May, 2025 10:44 PM

ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਵਿਧਾਇਕ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਉੱਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ ਖਿਲਾਫ਼ ਸਾਡੀ ਜ਼ੀਰੋ ਟਾਲਰੈਂਸ ਨੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਲੜਾਈ ਕਿਸੇ ਵਿਅਕਤੀ ਦੇ ਵਿਰੁਧ ਨਹੀਂ, ਭ੍ਰਿਸ਼ਟ ਸਿਸਟਮ ਦੇ ਖਿਲਾਫ਼ ਹੈ।
ਮੁਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕੋਈ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਕਰੇਗਾ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ ਨੂੰ ਲੈ ਕੇ ਸਾਡੀ ਨੀਤੀ ਸਾਫ਼ ਹੈ ਚਾਹੇ ਕੋਈ ਆਪਣਾ, ਚਾਹੇ ਕੋਈ ਬੇਗਾਨਾ ਹੋਵੇ ਉਸ ਉੱਤੇ ਕਾਨੂੰਨ ਕਾਰਵਾਈ ਜ਼ਰੂਰ ਕਰਾਂਗੇ'ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਸਿਸਟਮ ਨੂੰ ਖਤਮ ਕਰੇਗੀ।

#RamanArora #BhagwantMann #PunjabPolitics #AAPPunjab #CorruptionFreePunjab #LawIsEqualForAll #PoliticalNews

Latest News