Daily Suraj

ਪੰਜਾਬੀ

ਰੇਤ ਨਾਲ ਭਰਿਆ ਟਿੱਪਰ ਕਾਰਾਂ ‘ਤੇ ਡਿੱਗਿਆ, ਡਰਾਈਵਰ ਮੌਕੇ ਤੋਂ ਫਰਾਰ

02 Mar, 2026 10:51 AM

ਅੰਮ੍ਰਿਤਸਰ ਬਾਈਪਾਸ ‘ਤੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਦੋਂ ਰੇਤ ਨਾਲ ਭਰਿਆ ਟਿੱਪਰ ਤਿੰਨ ਕਾਰਾਂ ‘ਤੇ ਪਲਟ ਗਿਆ। ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਚੰਦਨ ਮਲਹੋਤਰਾ ਵਾਸੀ ਰੇਲਵੇ ਮੰਡੀ, ਹੁਸ਼ਿਆਰਪੁਰ ਅਤੇ ਸੁਰੇਸ਼ ਕੁਮਾਰ ਵਾਸੀ ਭਾਰਤ ਨਗਰ, ਨਾਭਾ ਵਜੋਂ ਹੋਈ ਹੈ। ਚਸ਼ਮਦੀਦਾਂ ਦੇ ਮੁਤਾਬਕ, ਟਿੱਪਰ ਅਚਾਨਕ ਫੁੱਟਪਾਥ ‘ਤੇ ਚੜ੍ਹ ਗਿਆ ਅਤੇ ਬੇਕਾਬੂ ਹੋਣ ਕਾਰਨ ਕੋਲੋਂ ਲੰਘ ਰਹੀਆਂ ਕਾਰਾਂ ‘ਤੇ ਪਲਟ ਗਿਆ। ਹਾਦਸੇ ਤੋਂ ਬਾਅਦ ਟਿੱਪਰ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਸਥਾਨਕ ਲੋਕਾਂ ਅਤੇ ਪੁਲੀਸ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰਦੇ ਹੋਏ ਕਾਰਾਂ ਵਿੱਚ ਫਸੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ। ਇਸ ਤੋਂ ਬਾਅਦ ਕਰੇਨ ਦੀ ਮਦਦ ਨਾਲ ਨੁਕਸਾਨੀ ਵਾਹਨਾਂ ਨੂੰ ਸੜਕ ਤੋਂ ਹਟਾਇਆ ਗਿਆ। ਇਸ ਹਾਦਸੇ ਕਾਰਨ ਸੜਕ ‘ਤੇ ਲਗਭਗ ਇੱਕ ਕਿਲੋਮੀਟਰ ਤੱਕ ਲੰਮਾ ਜਾਮ ਲੱਗ ਗਿਆ, ਜਿਸ ਨਾਲ ਕਰੀਬ ਡੇਢ ਘੰਟੇ ਤੱਕ ਆਵਾਜਾਈ ਪ੍ਰਭਾਵਿਤ ਰਹੀ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਡਰਾਈਵਰ ਦੀ ਭਾਲ ਜਾਰੀ ਹੈ।

Latest News