ਪੱਛਮੀ ਬੰਗਾਲ ‘ਚ ਦਰਿੰਦਗੀ ਦੀਆਂ ਹੱਦਾਂ ਪਾਰ!, ਮੈਡੀਕਲ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ
– ਵਿਦਿਆਰਥਣ ਹਸਪਤਾਲ ‘ਚ ਜ਼ੇਰੇ ਇਲਾਜ
ਨਵੀ ਦਿੱਲੀ, ਪੱਛਮੀ ਬੰਗਾਲ ਵਿੱਚ ਇੱਕ ਮੈਡੀਕਲ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ (Gangrape) ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਓਡੀਸ਼ਾ ਦੀ ਰਹਿਣ ਵਾਲੀ ਹੈ। ਜੋ ਕਿ ਦੁਰਗਾਪੁਰ ਦੇ ਇੱਕ ਨਿੱਜੀ ਮੈਡੀਕਲ ਕਾਲਜ ਵਿੱਚ ਦੂਜੇ ਸਾਲ ਦੀ ਵਿਦਿਆਰਥਣ ਹੈ। ਉਸ ਨਾਲ ਦਰਿੰਦਗੀ ਦੀ ਇਹ ਘਟਨਾ ਮੈਡੀਕਲ ਕਾਲਜ ਕੈਂਪਸ ਦੇ ਨੇੜੇ ਵਾਪਰੀ। ਮੈਡੀਕਲ ਵਿਦਿਆਰਥਣ ਦਾ ਨੇੜਲੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਮੁਢਲੀ ਜਾਣਕਾਰੀ ਅਨੁਸਾਰ ਵਿਦਿਆਰਥਣ ਰਾਤ 8:30 ਤੋਂ 9 ਵਜੇ ਦੇ ਕਰੀਬ ਬਾਹਰ ਗਈ ਹੋਈ ਸੀ। ਉਹ ਰਾਤ 10 ਵਜੇ ਦੇ ਕਰੀਬ ਘਰ ਵਾਪਸ ਆ ਰਹੀ ਸੀ ਜਦੋਂ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ। ਉਸ ਦੇ ਮਾਪਿਆਂ ਨੂੰ ਦੇਰ ਰਾਤ ਘਟਨਾ ਦੀ ਜਾਣਕਾਰੀ ਦਿੱਤੀ ਗਈ। ਉਹ ਅੱਜ ਸਵੇਰੇ ਦੁਰਗਾਪੁਰ ਪਹੁੰਚੇ ਅਤੇ ਦੁਰਗਾਪੁਰ ਨਿਊ ਟਾਊਨਸ਼ਿਪ ਪੁਲਿਸ ਸਟੇਸ਼ਨ ਵਿੱਚ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਵਾਇਆ।
ਲੜਕੀ ਮੈਡੀਕਲ ਕਾਲਜ ਕੈਂਪਸ ਦੇ ਬਾਹਰ ਆਪਣੇ ਇੱਕ ਦੋਸਤ ਨਾਲ ਸੈਰ ਕਰਨ ਗਈ ਸੀ। ਪੁਲਿਸ ਦੇ ਅਨੁਸਾਰ, ਵਿਦਿਆਰਥਣ ਨੇ ਕਿਹਾ ਕਿ ਤਿੰਨ ਵਿਅਕਤੀਆਂ ਨੇ ਉਸਦਾ ਰਸਤਾ ਰੋਕਿਆ ਇਸ ਦੌਰਾਨ ਉਸਦਾ ਦੋਸਤ ਉਸਨੂੰ ਇਕੱਲਾ ਛੱਡ ਕੇ ਫਰਾਰ ਹੋ ਗਿਆ। ਫਿਰ ਮੁਲਜ਼ਮਾਂ ਨੇ ਉਸਦਾ ਫੋਨ ਲੈ ਲਿਆ ਅਤੇ ਉਸਨੂੰ ਜੰਗਲ ਵਿੱਚ ਲੈ ਗਏ, ਜਿੱਥੇ ਤਿੰਨਾਂ ਨੇ ਉਸਦੇ ਨਾਲ ਬਲਾਤਕਾਰ ਕੀਤਾ।
ਮੁਲਜ਼ਮਾਂ ਨੇ ਵਿਦਿਆਰਥਣ ਨੂੰ ਇਸ ਘਟਨਾ ਬਾਰੇ ਕਿਸੇ ਨੂੰ ਦੱਸਣ ‘ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ। ਫਿਰ ਉਨ੍ਹਾਂ ਨੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਲਈ ਪੈਸੇ ਦੀ ਮੰਗ ਕੀਤੀ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਪੀੜਤਾ ਦਾ ਬਿਆਨ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।
Posted By: Daily Suraj Bureau