Delhi CM ਰੇਖਾ ਗੁਪਤਾ ਨੇ 1984 ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪੇ ਨੌਕਰੀ ਪੱਤਰ

Delhi CM ਰੇਖਾ ਗੁਪਤਾ ਨੇ 1984 ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪੇ ਨੌਕਰੀ ਪੱਤਰ

ਨਵੀ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ। ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ 125 ਪਰਿਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਇਸ ਦੇ ਨਾਲ ਹੀ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੀ ਦਿਤੀ ਗਈ।

ਇਸ ਮੌਕੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ “ਅੱਜ ਦਿੱਲੀ ਸਕੱਤਰੇਤ ਵਿਖੇ 1984 ਦੇ ਸਿੱਖ ਕਤਲੇਆਮ ਪੀੜਤਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਲਈ ਜੁਆਇਨਿੰਗ ਲੈਟਰ ਦਿੱਤੇ ਗਏ। ਇਹ ਸਿਰਫ਼ ਇੱਕ ਪ੍ਰੋਗਰਾਮ ਨਹੀਂ ਸੀ ਸਗੋਂ ਨਿਆਂ ਅਤੇ ਸਤਿਕਾਰ ਵੱਲ ਇੱਕ ਮਜ਼ਬੂਤ ​​ਕਦਮ ਸੀ। ਮੈਂ ਮੁੱਖ ਮੰਤਰੀ ਰੇਖਾਗੁਪਤਾ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਸਾਲਾਂ ਤੋਂ ਅਣਗੌਲਿਆ ਕੀਤੇ ਗਏ ਸਿੱਖ ਪਰਿਵਾਰਾਂ ਦੇ ਜ਼ਖ਼ਮਾਂ ਨੂੰ ਭਰਨ ਲਈ ਕੰਮ ਕੀਤਾ।

ਉਨ੍ਹਾਂ ਕਿਹਾ ਕਿ “ਕਈ ਸਾਲਾਂ ਤੱਕ ਕੇਜਰੀਵਾਲ ਸਰਕਾਰ ਨੇ ਸਿਰਫ਼ ਵਾਅਦੇ ਹੀ ਕੀਤੇ ਪਰ ਕੁਝ ਵੀ ਲਾਗੂ ਨਹੀਂ ਕੀਤਾ। ਪਰ ਅੱਜ, ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਅਤੇ ਰੇਖਾ ਗੁਪਤਾ ਦੀ ਸੰਵੇਦਨਸ਼ੀਲਤਾ ਨਾਲ, ਅਸੀਂ ਉਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ ਜਿਨ੍ਹਾਂ ਦਾ ਦਰਦ ਲੰਬੇ ਸਮੇਂ ਤੋਂ ਅਣਸੁਣਿਆ ਸੀ।”

#DelhiCM #1984SikhRiots #JusticeForVictims #GovernmentJobs #RekhaGupta #SikhRights #SocialJustice #DelhiNews #1984RiotsCompensation