Daily Suraj

ਪੰਜਾਬੀ

ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟੀ, ਇਕ ਵਿਦਿਆਰਥੀ ਦੀ ਮੌਤ

26 May, 2025 09:18 PM

ਹਰਿਆਣਾ : ਅੱਜ ਸਵੇਰੇ ਹਿਸਾਰ ਵਿੱਚ ਯਾਤਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਗਈ। ਇਸ ਵਿੱਚ ਸਫ਼ਰ ਕਰ ਰਹੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਬੱਸ ਵਿੱਚ ਜ਼ਿਆਦਾਤਰ ਸਕੂਲ ਅਤੇ ਕਾਲਜ ਦੇ ਵਿਦਿਆਰਥੀ ਸਫ਼ਰ ਕਰ ਰਹੇ ਸਨ।

ਇਸ ਵਿੱਚ ਚਾਰ ਵਿਦਿਆਰਥੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਬੱਸ ਵਿੱਚ ਲਗਭਗ 70 ਯਾਤਰੀ ਸਵਾਰ ਸਨ। ਇਹ ਹਾਦਸਾ ਸਵੇਰੇ 9.30 ਵਜੇ ਰਾਜਲੀ ਰੇਲਵੇ ਫਾਟਕ ਤੋਂ ਥੋੜ੍ਹੀ ਦੂਰੀ 'ਤੇ ਵਾਪਰਿਆ। ਇੱਥੇ ਇੱਕ ਦਰੱਖਤ ਡਿੱਗਣ ਕਾਰਨ ਸੜਕ ਬੰਦ ਹੋ ਗਈ ਸੀ।

ਡਰਾਈਵਰ ਨੇ ਬੱਸ ਨੂੰ ਕੱਚੀ ਸੜਕ ਦੇ ਰਸਤੇ ਦੀ ਕੱਢਣ ਦੀ ਕੋਸ਼ਿਸ਼ ਕੀਤੀ, ਪਰ ਸੰਤੁਲਨ ਵਿਗੜਨ ਕਾਰਨ ਬੱਸ ਖੇਤਾਂ ਵਿੱਚ ਪਲਟ ਗਈ। ਚਸ਼ਮਦੀਦਾਂ ਅਨੁਸਾਰ, ਬੱਸ ਦੇ ਪਲਟਣ ਤੋਂ ਬਾਅਦ ਬਹੁਤ ਸਾਰੇ ਯਾਤਰੀ ਅੰਦਰ ਫਸ ਗਏ। ਨੇੜਲੇ ਪਿੰਡ ਵਾਸੀ ਮੌਕੇ 'ਤੇ ਪਹੁੰਚੇ ਅਤੇ ਯਾਤਰੀਆਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਮ੍ਰਿਤਕ ਵਿਦਿਆਰਥੀ ਮੋਹਿਤ (20) ਰਾਜਲੀ ਪਿੰਡ ਦਾ ਰਹਿਣ ਵਾਲਾ ਸੀ।

#HaryanaRoadways #BusAccident #RoadSafety #HaryanaNews #StudentDeath #TrafficAccident #RoadAccidentIndia #StaySafe


Latest News