ਕੇਂਦਰ ਅਤੇ ਪੰਜਾਬ ਸਰਕਾਰ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਵੇ-ਰਣਦੀਪ
- ਸ਼੍ਰੀ ਫਤਿਹਗੜ੍ਹ ਸਾਹਿਬ
- (Asia/Kolkata)
ਸੈਲਰ ਮਾਲਕਾਂ ਦੇ ਵਫਦ ਨੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੂੰ ਸਮੱਸਿਆਵਾਂ ਤੋਂ ਕਰਵਾਇਆ ਜਾਣੂੰ ( ਮੁਖ਼ਤਿਆਰ ਸਿੰਘ) ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੰਗਾ ਪੁਰੀ ਆੜਤੀ ਦੇ ਦਫ਼ਤਰ ਅਮਲੋਹ ਵਿਖੇ ਪਹੁੰਚੇ, ਜਿਥੇ ਸ੍ਰੀ ਪੁਰੀ ਦੀ ਅਗਵਾਈ ਹੇਠ ਸੈਲਰ ਐਸੋਸੀਏਸ਼ਨ ਦਾ ਇਕ ਵਫਦ ਉਨ੍ਹਾਂ ਨੂੰ ਮਿਲਿਆ ਅਤੇ ਸੈਲਰ ਮਾਲਕਾਂ ਦੀਆਂ ਮੁਸਕਲਾਂ ਸਬੰਧੀ ਜਾਣਕਾਰੀ ਦਿਤੀ। ਵਫਦ ਨੇ ਦੱਸਿਆ ਕਿ ਪੰਜਾਬ ਵਿਚ ਚਾਵਲ ਲਗਾਉਣ ਲਈ ਜਗਾ ਨਹੀਂ ਮਿਲ ਰਹੀ ਜਿਸ ਕਰਕੇ ਸ਼ੈਲਰ ਮਾਲਕਾਂ ਨੂੰ ਭਾਰੀ ਮੁਸਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਸ਼ੈਲਰ ਮਾਲਕਾਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਵਫ਼ਦ ਨੂੰ ਭਰੋਸਾ ਦਿਤਾ ਕਿ ਕਾਂਗਰਸ ਪਾਰਟੀ ਹਰ ਸਮੇਂ ਉਨ੍ਹਾਂ ਨਾਲ ਖੜੀ ਹੈ ਅਤੇ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ‘ਤੇ ਸਮਾਜ ਸੇਵੀ ਡਾ. ਕਰਨੈਲ ਸਿੰਘ, ਸ਼ੈਲਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਰਾਕੇਸ਼ ਕੁਮਾਰ ਗਰਗ, ਕਾਂਗਰਸ ਆਗੂ ਗੰਗਾ ਪੁਰੀ, ਅਨਿਲ ਲੁਟਾਵਾ, ਸਿੰਦਰ ਮੋਹਨ ਪੁਰੀ, ਨਰਿੰਦਰ ਬਾਂਸਲ, ਮੋਹਿਤ ਬਾਂਸਲ ਅਤੇ ਕਰਮਜੀਤ ਸਿੰਘ ਆਦਿ ਮੌਜੂਦ ਸਨ।
Leave a Reply