ਅੰਬਰ ਗਰੁੱਪ ਵੱਲੋਂ R&D ਕੇਂਦਰ ਵਿੱਚ 500 ਕਰੋੜ ਰੁਪਏ ਨਿਵੇਸ਼, ਨਵੀਨਤਮ ਪ੍ਰੋਜੈਕਟਾਂ ਨੂੰ ਮਿਲੇਗਾ ਵਾਧਾ
- ਦੇਸ਼
- (Asia/Kolkata)
ਅੰਬਰ ਗਰੁੱਪ ਆਫ਼ ਇੰਡਸਟਰੀਜ਼ ਨੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਅਤਿ-ਆਧੁਨਿਕ ਖੋਜ ਅਤੇ ਵਿਕਾਸ ਕੇਂਦਰ ਦੀ ਸਥਾਪਨਾ ਰਾਹੀਂ ਇੱਕ ਵੱਡੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਐਲਾਨ ਦਾ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸਵਾਗਤ ਕੀਤਾ।
ਉਨ੍ਹਾਂ ਕਿਹਾ ਕਿ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਇੱਕ ਵੱਡੇ ਪੱਧਰ ਦਾ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦਾ ਅੰਬਰ ਗਰੁੱਪ ਦਾ ਫੈਸਲਾ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ, ਹੁਨਰਮੰਦ ਕਿਰਤੀਆਂ ਅਤੇ ਨਿਵੇਸ਼ਕ-ਪੱਖੀ ਵਾਤਾਵਰਣ ਪ੍ਰਣਾਲੀ ਦਾ ਮਜ਼ਬੂਤ ਸਮਰਥਨ ਕਰਦਾ ਹੈ।
ਇਸ ਪ੍ਰੋਜੈਕਟ ਨਾਲ ਲਗਪਗ 1,000 ਉੱਚ-ਗੁਣਵੱਤਾ ਤੇ ਚੰਗੀ ਤਨਖਾਹ ਵਾਲੀਆਂ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾ ਸਕਣਗੇ ਅਤੇ ਉੱਨਤ ਇੰਜੀਨੀਅਰਿੰਗ ਤੇ ਉਤਪਾਦ ਡਿਜ਼ਾਈਨ ਦੇ ਖੇਤਰ ਵਿੱਚ ਪੰਜਾਬ ਦੀ ਸਥਿਤੀ ਨੂੰ ਮਹੱਤਵਪੂਰਨ ਤੌਰ 'ਤੇ ਮਜ਼ਬੂਤੀ ਮਿਲੇਗੀ। ਅੰਬਰ ਗਰੁੱਪ ਆਫ਼ ਇੰਡਸਟਰੀਜ਼ ਇੱਕ ਮੋਹਰੀ ਨਿਰਮਾਣ ਸਮੂਹ ਹੈ ਜਿਸ ਵਿੱਚ ਭਾਰਤ ਅਤੇ ਵਿਦੇਸ਼ਾਂ ਵਿੱਚ 33 ਨਿਰਮਾਣ ਸਹੂਲਤਾਂ ਅਤੇ 12 ਵਿਕਰੀ ਦਫਤਰ ਹਨ, ਜਿਨ੍ਹਾਂ ਦਾ ਸਾਲਾਨਾ ਮਾਲੀਆ ਲਗਪਗ 10,000 ਕਰੋੜ ਰੁਪਏ ਹੈ ਅਤੇ ਬਾਜ਼ਾਰ ਪੂੰਜੀਕਰਨ ਲਗਭਗ 27,000 ਕਰੋੜ ਰੁਪਏ ਹੈ।
ਇਹ ਸਮੂਹ ਪੀਸੀਬੀਜ਼, ਏਅਰ ਕੰਡੀਸ਼ਨਰ, ਪਾਵਰ ਇਲੈਕਟ੍ਰਾਨਿਕਸ, ਐੱਚਵੀਏਸੀ ਸਿਸਟਮ, ਰੇਲਵੇ, ਰੱਖਿਆ, ਬੱਸਾਂ ਅਤੇ ਮਹੱਤਵਪੂਰਨ ਬੁਨਿਆਦੀ ਢਾਂਚੇ ਲਈ ਸਟੀਕ ਕੂਲਿੰਗ ਹੱਲ ਸਮੇਤ ਅਨੇਕਾਂ ਮੁੱਖ ਖੇਤਰਾਂ ਵਿੱਚ ਸਰਗਰਮ ਹੈ।
Leave a Reply