Daily Suraj

ਪੰਜਾਬੀ

ਸੂਰਿਆ ਕਿਰਨ ਏਅਰ ਸ਼ੋਅ ਦੀਆਂ ਤਿਆਰੀਆਂ ਕਰਕੇ ਸੁਖਨਾ ਲੇਕ ‘ਤੇ ਪ੍ਰਵੇਸ਼ ਰੋਕਿਆ

26 Mar, 2026 11:58 AM

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੁਖਨਾ ਲੇਕ ਨੂੰ ਅੱਜ ਤੋਂ ਆਉਣ ਵਾਲੇ ਤਿੰਨ ਦਿਨਾਂ ਲਈ ਆਮ ਲੋਕਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਅਧਿਕਾਰੀਆਂ ਵੱਲੋਂ ਸਰਕਾਰੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਰੀ ਹੁਕਮਾਂ ਮੁਤਾਬਕ, ਸੁਖਨਾ ਲੇਕ 26 ਮਾਰਚ ਤੋਂ 28 ਮਾਰਚ 2026 ਤੱਕ ਪੂਰੀ ਤਰ੍ਹਾਂ ਆਮ ਲੋਕਾਂ ਲਈ ਬੰਦ ਰਹੇਗੀ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਿਆਦ ਦੌਰਾਨ ਲੇਕ ‘ਤੇ ਜਾਣ ਦੀ ਯੋਜਨਾ ਨਾ ਬਣਾਉਣ। ਇਹ ਫੈਸਲਾ ‘ਸੂਰਿਆ ਕਿਰਨ ਐਰੋਬੈਟਿਕ ਸਿਵਲ ਡਿਸਪਲੇਅ’ ਦੇ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਪ੍ਰੋਗਰਾਮ ਦੀ ਤਿਆਰੀ ਅਤੇ ਸੁਰੱਖਿਆ ਇੰਤਜ਼ਾਮਾਂ ਲਈ ਲੇਕ ‘ਤੇ ਲੋਕਾਂ ਦੇ ਪ੍ਰਵੇਸ਼ ‘ਤੇ ਅਸਥਾਈ ਰੋਕ ਲਗਾਈ ਗਈ ਹੈ। ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਇਨ੍ਹਾਂ ਤਿੰਨ ਦਿਨਾਂ ਦੌਰਾਨ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਕੀਤੇ ਜਾਣਗੇ ਅਤੇ ਇਸ ਲਈ ਲੇਕ ਨੂੰ ਬੰਦ ਰੱਖਣਾ ਜ਼ਰੂਰੀ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM